ਕੁੱਟਮਾਰ ਮਾਮਲੇ ’ਚ ਸ਼ਾਮਲ ਤਿੰਨ ਵਿਅਕਤੀ ਗ੍ਰਿਫ਼ਤਾਰ

07/10/2023 7:00:06 PM

ਫਗਵਾੜਾ (ਜਲੋਟਾ)- ਪੁਲਸ ਨੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਹਰਸ਼ ਮਹਿਮੀ ਪੁੱਤਰ ਅਵਤਾਰ ਚੰਦ ਵਾਸੀ ਪਿੰਡ ਢੱਕ ਪੰਡੋਰੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਰਾਮ ਲੁਭਾਇਆ ਪੁੱਤਰ ਪਿਆਰਾ ਲਾਲ, ਤ੍ਰਿਪਤਾ ਦੇਵੀ ਪਤਨੀ ਰਾਮ ਲੁਭਾਇਆ, ਗੌਰਵ ਦਾਦਰਾ ਪੁੱਤਰ ਰਾਮ ਲੁਭਾਇਆ ਅਤੇ ਮਨੀਸ਼ ਦਾਦਰਾ ਪੁੱਤਰ ਰਾਮ ਲੁਭਾਇਆ ਸਾਰੇ ਵਾਸੀ ਪਿੰਡ ਢੱਕ ਪੰਡੋਰੀ ਨੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਜਾਨੋਂ ਮਾਰਨ ਦੀ ਨੀਅਤ ਨਾਲ ਕੁੱਟਮਾਰ ਕੀਤੀ ਹੈ। ਪੁਲਸ ਨੇ ਮੁਲਜ਼ਮ ਰਾਮ ਲੁਭਾਇਆ, ਤ੍ਰਿਪਤਾ ਦੇਵੀ ਅਤੇ ਗੌਰਵ ਦਾਦਰਾ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਤੇ ਓਰੇਂਜ ਅਲਰਟ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


shivani attri

Content Editor

Related News