5 ਗ੍ਰਾਮ ਹੈਰੋਇਨ ਸਮੇਤ ਹੁਸ਼ਿਆਰਪੁਰ ਦੇ ਤਿੰਨ ਨੌਜਵਾਨ ਗ੍ਰਿਫਤਾਰ

05/11/2020 1:33:00 PM

ਫਗਵਾੜਾ(ਜਲੋਟਾ) : ਥਾਣਾ ਸਤਨਾਮਪੁਰਾ ਪੁਲਸ ਨੇ 5 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ  ਅਨੁਸਾਰ ਨਕੋਦਰ ਰੋਡ 'ਤੇ ਥਾਣਾ ਸਤਨਾਮਪੁਰਾ ਪੁਲਸ ਤਾਇਨਾਤ ਸੀ। ਇਸ ਦੌਰਾਨ ਇੱਕ ਬਲੈਰੋ ਗੱਡੀ ਨੰਬਰ ਪੀ ਬੀ 07 ਏ ਐਲ 9282 ਨੂੰ ਰੋਕਿਆ ਗਿਆ। ਜਿਸਦੇ ਵਿਚ ਤਿੰਨ ਵਿਅਕਤੀ ਸਵਾਰ ਸਨ। ਇਨ੍ਹਾਂ ਵਿਅਕਤੀਆਂ ਵਿੱਚੋਂ ਗੱਡੀ ਚਲਾ ਰਹੇ ਵਿਅਕਤੀ ਨੇ ਆਪਣੀ ਜੇਬ ਵਿਚੋਂ ਇੱਕ ਮੋਮੀ ਲਿਫਾਫਾ ਬਾਹਰ ਸੁੱਟ ਦਿੱਤਾ। ਜਿਸ ਨੂੰ ਚੈੱਕ ਕਰਨ 'ਤੇ ਪੁਲਿਸ ਨੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਗੱਡੀ ਵਿਚ ਸਵਾਰ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਕੀਰਤੀ ਨਗਰ ਹੁਸ਼ਿਆਰਪੁਰ,  ਲਵਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਦੀਪ ਨਗਰ ਹੁਸ਼ਿਆਰਪੁਰ ਅਤੇ ਉਂਕਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭਗਤ ਸਿੰਘ ਨਗਰ ਹੁਸ਼ਿਆਰਪੁਰ ਦੇ ਰੂਪ ਵਿਚ ਹੋਈ ਹੈ। ਥਾਣਾ ਸਤਨਾਮਪੁਰਾ ਪੁਲਿਸ ਨੇ ਇਨ੍ਹਾਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।

 

 

 

Harinder Kaur

This news is Content Editor Harinder Kaur