ਕਤਲ ਕਰਨ ਦੀ ਸਾਜਿਸ਼ ਰਚਣ ਵਾਲੇ ਤਿੰਨ ਨੌਜਵਾਨ ਪੁਲਸ ਵੱਲੋਂ ਗ੍ਰਿਫ਼ਤਾਰ
Saturday, May 18, 2024 - 01:08 PM (IST)
ਔੜ (ਛਿੰਜੀ ਲੜੋਆ)- ਬਲਾਕ ਔੜ ਵਿਚ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਕਮਲਜੀਤ ਸਾਜਨ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਉਸ ਨੂੰ ਪੈਸੇ ਲੈ ਕੇ ਕਤਲ ਕਰਨ ਦੀ ਸਾਜਿਸ਼ ਰਚਣ ਵਾਲੇ ਤਿੰਨ ਨੌਜਵਾਨ ਪੁਲਸ ਦੇ ਹੱਥੇ ਚੜ੍ਹ ਗਏ। ਜਾਣਕਾਰੀ ਦਿੰਦਿਆਂ ਪੁਲਸ ਥਾਣਾ ਔੜ ਦੇ ਐੱਸ. ਐੱਚ. ਓ.ਹੇਮੰਤ ਮਲਹੋਤਰਾ ਨੇ ਦੱਸਿਆ ਕਿ ਫੜੇ ਗਏ ਤਿੰਨ ਨੌਜਵਾਨਾਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਕਮਲਜੀਤ ਸਾਜਨ ਨੂੰ ਕਤਲ ਕਰਨ ਦਾ ਇਰਾਦਾ ਕਿਵੇਂ ਬਣਿਆ ਤੇ ਇਸ ਸਾਜਿਸ਼ ਰਚਣ ਦੇ ਉਨ੍ਹਾਂ ਨੂੰ ਕਿੰਨੇ ਪੈਸੇ ਪ੍ਰਾਪਤ ਹੋਏ। ਇਸ ਮੌਕੇ ਐਂਟੀ ਡੱਗ ਕਮੇਟੀ ਦੇ ਪ੍ਰਧਾਨ ਕਮਲਜੀਤ ਸਾਜਨ ਨੇ ਕਿਹਾ ਕਿ ਉਨ੍ਹਾਂ ਦਾ ਭਾਵੇਂ ਸਿਰ ਉੱਡ ਜਾਵੇ ਪਰ ਉਹ ਨਸ਼ਾ ਬੰਦ ਕਰਵਾਉਣ ਤੋਂ ਪਿੱਛੇ ਨਹੀਂ ਹਟਣਗੇ ਉਨ੍ਹਾਂ ਵੱਲੋਂ ਨਸ਼ਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8