ਹੁਣ ਤਕ 7.8 ਲੱਖ ਰੁਪਏ ਦੀ ਰਾਸ਼ੀ ਜ਼ਬਤ, 13.5 ਕਿਲੋ ਭੁੱਕੀ, 69 ਕਿਲੋ ਗਾਂਜਾ ਤੇ 59 ਗ੍ਰਾਮ ਡਰੱਗ ਬਰਾਮਦ : ਡੀ. ਸੀ.

05/24/2024 3:18:07 PM

ਰੂਪਨਗਰ (ਵਿਜੇ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਐੱਫ਼. ਐੱਸ. ਟੀ. ਅਤੇ ਐੱਸ. ਐੱਸ. ਟੀ. ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਹਦਾਇਤ ਦਿੱਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐੱਸ. ਐੱਸ. ਟੀ. ਟੀਮਾਂ ਅੰਤਰ-ਰਾਜੀ ਨਾਕਿਆਂ ’ਤੇ ਵਿਸ਼ੇਸ਼ ਧਿਆਨ ਦੇਣ ਤੇ ਕਿਸੇ ਵੀ ਤਰ੍ਹਾਂ ਦੇ ਗੈਰ-ਕਾਨੂੰਨੀ ਸ਼ਰਾਬ, ਨਕਦੀ, ਹਥਿਆਰ ਦੀ ਸਪਲਾਈ ਕਰਨ ਵਾਲੇ ਗੈਰ ਸਮਾਜੀ ਅਨਸਰਾਂ ’ਤੇ ਪਕੜ ਬਣਾਈ ਜਾ ਸਕੇ। ਇਸੇ ਤਹਿਤ ਡਿਪਟੀ ਕਮਿਸ਼ਨਰ ਨੇ ਰਾਮਪੁਰ ਝੱਜਰ ਵਿਖੇ ਲਾਏ ਗਏ ਨਾਕੇ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਸ੍ਰੀ ਅਨੰਦਪੁਰ ਸਾਹਿਬ ਬੱਸ ਸਟੈਂਡ ਵਿਖੇ ਫਲਾਇੰਗ ਸੁਕਾਇਡ ਟੀਮਾਂ ਵਲੋਂ ਕੀਤੀ ਜਾ ਰਹੀ ਚੈਕਿੰਗ ਦੀ ਸਮੀਖਿਆ ਕੀਤੀ।

ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਚੈਕਿੰਗ ਦੌਰਾਨ 7.8 ਲੱਖ ਰੁਪਏ ਦੀ ਰਾਸ਼ੀ ਜ਼ਬਤ ਕੀਤੀ ਜਾ ਚੁੱਕੀ ਹੈ ਅਤੇ ਇਸ ਦੇ ਨਾਲ ਹੀ 13.5 ਕਿਲੋ ਭੁੱਕੀ, 69 ਕਿਲੋ ਗਾਂਜਾ ਅਤੇ 59 ਗ੍ਰਾਮ ਡਰੱਗ ਪਾਊਡਰ ਬਰਾਮਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਐੱਸ. ਐੱਸ. ਟੀ. ਦੁਆਰਾ ਚੈਕਿੰਗ ਇਕ ਕਾਰਜਕਾਰੀ ਮੈਜਿਸਟ੍ਰੈਟ ਦੀ ਮੌਜੂਦਗੀ ਵਿਚ ਕੀਤੀ ਜਾਵੇਗੀ ਅਤੇ ਉਸ ਪੂਰੀ ਚੈਕਿੰਗ ਦੀ ਯਕੀਨੀ ਵੀਡੀਓਗ੍ਰਾਫ਼ੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਾਮਾਨ ਜਾਂ ਵਹਾਨ ਦੀ ਚੈਕਿੰਗ ਕਰਦੇ ਸਮੇਂ ਪੂਰੀ ਨਿਮਰਤਾ, ਚੰਗੇ ਤਰੀਕੇ ਨਾਲ ਵਿਵਹਾਰ ਕੀਤਾ ਜਾਵੇ ਅਤੇ ਕਿਸੇ ਵੀ ਮਹਿਲਾ ਦੀ ਚੈਕਿੰਗ ਮਹਿਲਾ ਪੁਲਸ ਤੋਂ ਕਰਵਾਈ ਜਾਵੇ।

ਇਹ ਵੀ ਪੜ੍ਹੋ- ਅੱਤ ਦੀ ਪੈ ਰਹੀ ਲੂ ਦਰਮਿਆਨ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਜਾਣੋ ਆਉਣ ਦਿਨਾਂ ਦਾ Weather Update

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐੱਸ. ਐੱਸ. ਟੀ. ਟੀਮਾਂ ਨੂੰ ਕਿਹਾ ਕਿ ਆਪਣੀ ਰੋਜ਼ਾਨਾ ਡਿਊਟੀ ਦੌਰਾਨ ਸਹੀ ਤਰੀਕੇ ਨਾਲ ਲਾਕ ਬੁੱਕ ਭਰੀ ਜਾਵੇ ਤੇ ਜ਼ਿਲਾ ਚੋਣ ਅਫਸਰ, ਐੱਸ.ਪੀ., ਖਰਚਾ ਨਿਗਰਾਣ, ਜਨਰਲ ਆਬਜ਼ਰਵਰ ਤੇ ਪੁਲਸ ਆਬਜ਼ਰ ਨੂੰ ਇਸ ਦੀ ਰੋਜ਼ਾਨਾ ਰਿਪੋਰਟ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮਹਿੰਦਰਪਾਲ ਸਿੰਘ ਚੌਹਾਨ ਅਤੇ ਫਲਾਇੰਗ ਸੁਕਾਇਡ ਟੀਮਾਂ ਤੇ ਐੱਸ. ਐੱਸ. ਟੀ. ਟੀਮਾਂ ਦੇ ਸਮੂਹ ਮੈਂਬਰ ਹਾਜ਼ਰ ਸਨ।

ਇਹ ਵੀ ਪੜ੍ਹੋ- PM ਮੋਦੀ ਦੀ ਰੈਲੀ ਦੌਰਾਨ PAP ਫਲਾਈਓਵਰ ’ਤੇ ਨਹੀਂ ਚੱਲਣਗੇ ਹੈਵੀ ਤੇ ਕਮਰਸ਼ੀਅਲ ਵਾਹਨ, ਰੂਟ ਰਹੇਗਾ ਡਾਇਵਰਟ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News