ਖ਼ੂਨੀ ਡਿਵਾਈਡਰ ਦਾ ਕਹਿਰ! ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ''ਤੇ ਟਿੱਪਰ ਡਿਵਾਈਡਰ ''ਤੇ ਚੜ੍ਹਿਆ

Saturday, Mar 28, 2026 - 06:09 PM (IST)

ਖ਼ੂਨੀ ਡਿਵਾਈਡਰ ਦਾ ਕਹਿਰ! ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ''ਤੇ ਟਿੱਪਰ ਡਿਵਾਈਡਰ ''ਤੇ ਚੜ੍ਹਿਆ

ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਸੁਲਤਾਨਪੁਰ ਲੋਧੀ–ਤਲਵੰਡੀ ਚੌਧਰੀਆਂ ਮਾਰਗ ‘ਤੇ ਇਕ ਹੋਰ ਭਿਆਨਕ ਸੜਕ ਹਾਦਸੇ ਨੇ ਪ੍ਰਸ਼ਾਸਨ ਦੀ ਲਾਪਰਵਾਹੀ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਰੇਤ ਨਾਲ ਭਰਿਆ ਇਕ ਟਿੱਪਰ ਤਲਵੰਡੀ ਚੌਧਰੀਆਂ ਤੋਂ ਸੁਲਤਾਨਪੁਰ ਲੋਧੀ ਵੱਲ ਜਾ ਰਿਹਾ ਸੀ ਕਿ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ‘ਤੇ ਜਾ ਚੜ੍ਹਿਆ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert

PunjabKesari

ਟੱਕਰ ਇੰਨੀ ਜ਼ਬਰਦਸਤ ਸੀ ਕਿ ਟਿੱਪਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਲੱਖਾਂ ਰੁਪਏ ਦਾ ਨੁਕਸਾਨ ਹੋਇਆ। ਹਾਲਾਂਕਿ ਚਾਲਕ ਦੀ ਕਿਸਮਤ ਚੰਗੀ ਰਹੀ ਅਤੇ ਉਹ ਇਸ ਹਾਦਸੇ ‘ਚ ਵਾਲ-ਵਾਲ ਬਚ ਗਿਆ ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਇਲਾਕਾ ਨਿਵਾਸੀਆਂ ਨੇ ਗੁੱਸਾ ਜ਼ਾਹਰ ਕਰਦੇ ਕਿਹਾ ਕਿ ਇਸ ਸੜਕ ‘ਤੇ ਬਣੇ ਡਿਵਾਈਡਰ ਖ਼ੂਨੀ ਡਿਵਾਈਡਰ ਬਣ ਚੁੱਕੇ ਹਨ, ਜੋ ਹਰ ਰੋਜ਼ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ।

PunjabKesari

ਲੋਕਾਂ ਮੁਤਾਬਕ ਇਹ ਡਿਵਾਈਡਰ ਪਹਿਲਾਂ ਹੀ ਕਈ ਕੀਮਤੀ ਜਾਨਾਂ ਲੈ ਚੁੱਕੇ ਹਨ ਪਰ ਫਿਰ ਵੀ ਪ੍ਰਸ਼ਾਸਨ ਸੁੱਤਾ ਪਿਆ ਹੈ। ਸਥਾਨਕ ਲੋਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਜਲਦੀ ਹੀ ਡਿਵਾਈਡਰਾਂ ਦੀ ਡਿਜ਼ਾਈਨ ‘ਚ ਸੁਧਾਰ ਅਤੇ ਸੁਰੱਖਿਆ ਪ੍ਰਬੰਧ ਨਹੀਂ ਕੀਤੇ ਗਏ ਤਾਂ ਹੋਰ ਵੱਡੇ ਹਾਦਸੇ ਵਾਪਰ ਸਕਦੇ ਹਨ। ਇਲਾਕੇ 'ਚ ਡਰ ਅਤੇ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਤੁਰੰਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News