ਰੇਤ ਦੀ ਨਾਜਾਇਜ਼ ਨਿਕਾਸੀ ਕਰਕੇ ਜਾ ਰਿਹਾ ਟਿੱਪਰ ਚਾਲਕ ਪੁਲਸ ਅੜਿੱਕੇ
Saturday, Sep 23, 2023 - 05:07 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਅੱਡਾ ਸਰਾਂ ਪੁਲਸ ਚੌਂਕੀ ਟੀਮ ਨੇ ਗੜ੍ਹਸ਼ੰਕਰ ਤੋਂ ਨਾਜਾਇਜ਼ ਤਰੀਕੇ ਨਾਲ ਰੇਤ ਦੀ ਨਿਕਾਸੀ ਕਰ ਕੇ ਜਾ ਅੰਮ੍ਰਿਤਸਰ ਜਾ ਰਹੇ ਟਿੱਪਰ ਚਾਲਕ ਨੂੰ ਕਾਬੂ ਕੀਤਾ ਹੈ। ਚੌਂਕੀ ਇੰਚਾਰਜ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਟਾਂਡਾ-ਹੁਸ਼ਿਆਰਪੁਰ ਰੋਡ ’ਤੇ ਅੰਮ੍ਰਿਤਸਰ ਵਾਸੀ ਟਿੱਪਰ ਚਾਲਕ ਨੂੰ ਰੋਕ ਕੇ ਪੁਲਸ ਟੀਮ ਨੇ ਜਦੋਂ ਰੇਤ ਬਾਰੇ ਪੁੱਛਿਆ ਦਾ ਉਹ ਕੋਈ ਵੀ ਲੀਗਲ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਪੁਲਸ ਵੱਲੋਂ ਇਸ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਮਾਈਨਿੰਗ ਵਿਭਾਗ ਦੇ ਇੰਸਪੈਕਟਰ ਹਰਮਿੰਦਰ ਸਿੰਘ ਸਿੰਘ ਨੇ ਮਾਈਨਿੰਗ ਮਿਨਰਲ ਐਕਟ ਦੇ ਅਧੀਨ ਕਾਰਵਾਈ ਕਰਦੇ ਹੋਏ ਜੁਰਮਾਨਾ ਕੀਤਾ ਹੈ।
ਇਹ ਵੀ ਪੜ੍ਹੋ- ਰੈਸਟੋਰੈਂਟਾਂ ਤੋਂ 22 ਲੱਖ ਲੋਕਾਂ ਦਾ ਡਾਟਾ ਹੈਕ, ਵੇਰਵਾ ਚੋਰੀ ਕਰਨ ਮਗਰੋਂ ਆਨਲਾਈਨ ਸੇਲ ਸ਼ੁਰੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ