ਹਾਜੀਪੁਰ-ਦਸੂਹਾ ਹਾਈਵੇਅ ’ਤੇ ਟਿੱਪਰ ਪਲਟਿਆ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
Wednesday, Jul 15, 2026 - 03:33 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ-ਦਸੂਹਾ ਮੁੱਖ ਮਾਰਗ 'ਤੇ ਸਥਿਤ ਬੱਡਲਾ ਮੋੜ ਨੇੜੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਕਰੈਸ਼ਰ ਸਮੱਗਰੀ (ਰੇਤ-ਬੱਜਰੀ) ਨਾਲ ਲੱਦਿਆ ਇਕ ਟਿੱਪਰ ਅਚਾਨਕ ਬੇਕਾਬੂ ਹੋ ਕੇ ਸੜਕ ਵਿਚਾਲੇ ਪਲਟ ਗਿਆ। ਟਿੱਪਰ ਪਲਟਣ ਕਾਰਨ ਪੂਰਾ ਰਸਤਾ ਜਾਮ ਹੋ ਗਿਆ, ਜਿਸ ਕਰਕੇ ਇਸ ਮਾਰਗ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
ਮਿਲੀ ਜਾਣਕਾਰੀ ਮੁਤਾਬਕ ਉਕਤ ਟਿੱਪਰ ਕਰੈਸ਼ਰ ਮਟੀਰੀਅਲ ਲੈ ਕੇ ਹਾਜੀਪੁਰ ਵੱਲੋਂ ਦਸੂਹਾ ਵੱਲ ਜਾ ਰਿਹਾ ਸੀ। ਜਦੋਂ ਉਹ ਬੱਡਲਾ ਮੋੜ ਨੇੜੇ ਪਹੁੰਚਿਆ ਤਾਂ ਸੰਤੁਲਨ ਵਿਗੜਨ ਕਾਰਨ ਹਾਦਸਾਗ੍ਰਸਤ ਹੋ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਟਿੱਪਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਦੂਜੇ ਪਾਸੇ ਸੜਕ ਦੇ ਵਿਚਕਾਰ ਟਿੱਪਰ ਪਲਟਣ ਅਤੇ ਕਰੈਸ਼ਰ ਦਾ ਮਟੀਰੀਅਲ ਖਿੱਲਰਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗਣ ਕਾਰਨ ਰਾਹਗੀਰਾਂ ਨੂੰ ਘੰਟਿਆਂ ਬੱਧੀ ਖ਼ੁਆਰ ਹੋਣਾ ਪਿਆ।
ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
