ਮਧੂ-ਮੱਖੀਆਂ ਤੋਂ ਬਚਣ ਲਈ ਔਰਤ ਨੇ ਕਾਲੀ ਵੇਈਂ 'ਚ ਮਾਰੀ ਸੀ ਛਾਲ, ਲਾਸ਼ ਹੋਈ ਬਰਾਮਦ

10/12/2023 6:28:23 PM

ਸੁਲਤਾਨਪੁਰ ਲੋਧੀ (ਚੰਦਰ ਮੜ੍ਹੀਆ) : ਬੀਤੇ ਦਿਨੀਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਾਲੀ ਵੇਈਂ ਨਦੀ 'ਚ ਇੱਕ ਅਣਪਛਾਤੀ ਔਰਤ ਦੇ ਡੁੱਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ, ਜਿਸਦੀ ਅੱਜ ਤੜਕਸਾਰ ਪਵਿੱਤਰ ਕਾਲੀ ਵੇਈਂ ਵਿਚੋਂ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ। ਹਾਲਾਂਕਿ ਮੌਕੇ 'ਤੇ ਮੌਜੂਦ ਕੁਝ ਲੋਕਾਂ ਵੱਲੋਂ ਜਦੋਂ ਪਵਿੱਤਰ ਕਾਲੀ ਵੇਈਂ ਵਿੱਚ ਇੱਕ ਲਾਸ਼ ਨੂੰ ਪਾਣੀ ਦੇ ਉੱਪਰ ਤੈਰਦੇ ਦੇਖਿਆ ਤਾਂ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇੱਕ ਬੇੜੀ ਦੇ ਜਰੀਏ ਮਹਿਲਾ ਦੀ ਲਾਸ਼ ਨੂੰ ਪਾਣੀ ਵਿੱਚੋਂ ਬਾਹਰ ਕੱਢ ਕੇ 174 ਦੀ ਕਾਰਵਾਈ ਕਰਦੇ ਹੋਏ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਮੋਰਚਰੀ ਹਾਲ ਦੇ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ।

ਇਹ ਵੀ ਪੜ੍ਹੋ : ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟ 'ਚ ਕਰੋੜਾਂ ਦਾ ਘਪਲਾ, ਵੱਡੇ ਅਧਿਕਾਰੀਆਂ ਨੂੰ ਤਲਬ ਕਰ ਸਕਦੀ ਹੈ ਸੂਬਾ ਸਰਕਾਰ

ਦੱਸਿਆ ਜਾ ਰਿਹਾ ਹੈ ਕਿ ਵੇਈਂ ਨਦੀ ਦੇ ਕਿਨਾਰੇ ਮਧੂ-ਮੱਖੀਆਂ ਦਾ ਝੁੰਡ ਲੋਕਾਂ ਪਿੱਛੇ ਪੈ ਗਿਆ ਸੀ, ਇੱਕ ਔਰਤ ਵੀ ਮਧੂ-ਮੱਖੀਆਂ ਦੀ ਲਪੇਟ ਵਿੱਚ ਆ ਗਈ ਸੀ, ਜੋ ਕਿ ਭੱਜਦੇ-ਭੱਜਦੇ ਆਪਣੇ ਬਚਾਅ ਖਾਤਰ ਨਦੀ ਵੱਲ ਚਲੀ ਗਈ, ਬਾਅਦ ਵਿੱਚ ਉਸ ਦਾ ਕੁਝ ਪਤਾ ਨਹੀਂ ਲੱਗਿਆ। ਪਰ ਅੱਜ ਉਸਦੀ ਲਾਸ਼ ਨੂੰ ਬਰਾਮਦ ਕਰ ਲਿਆ। ਔਰਤ ਦੀ ਪਛਾਣ ਪਾਰਵਤੀ ਵਜੋਂ ਹੋਈ ਹੈ ਜੋ ਕਿ ਇੱਕ ਪ੍ਰਵਾਸੀ ਮਜ਼ਦੂਰ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਲਾਸ਼ ਨੂੰ ਕੱਢ ਕੇ ਵਾਰਸਾਂ ਦੇ ਵੱਲੋਂ ਸ਼ਨਾਖਤ ਕਰਾਉਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੋਰਚਰੀ ਹਾਲ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੁਲਿਸ ਦੇ ਵੱਲੋਂ ਪ੍ਰਵਾਸੀ ਮਜ਼ਦੂਰ ਮਹਿਲਾ ਦੇ ਅੰਤਿਮ ਸੰਸਕਾਰ ਦੇ ਲਈ ਜਿਸ ਸਹਾਇਤਾ ਰਾਸ਼ੀ ਵੀ ਪਰਿਵਾਰ ਨੂੰ ਪ੍ਰਦਾਨ ਕੀਤੀ ਗਈ ਹੈ। ਉਥੇ ਹੀ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। 

ਇਹ ਵੀ ਪੜ੍ਹੋ : ਰਾਜਸਥਾਨ ਚੋਣਾਂ ਦੌਰਾਨ ਕਈ ਦਿੱਗਜਾਂ ਨੂੰ ਨਹੀਂ ਮਿਲੀ ਟਿਕਟ, ਵਸੁੰਧਰਾ ਰਾਜੇ ਨੂੰ ਵੀ ਕੀਤਾ ਗਿਆ 'ਇਗਨੋਰ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha