ਕਪੂਰਥਲਾ ''ਚ ਹੈੱਡ ਵਾਰਡਨ ਕੋਲੋਂ ਤੰਬਾਕੂ ਦੀਆਂ ਪੁੜੀਆਂ ਬਰਾਮਦ
Wednesday, Jan 31, 2024 - 02:48 PM (IST)
ਕਪੂਰਥਲਾ (ਮਹਾਜਨ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਤਲਾਸ਼ੀ ਦੌਰਾਨ ਹੈੱਡ ਵਾਰਡਨ ਦੇ ਕਬਜ਼ੇ ’ਚੋਂ ਦੋ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ, ਜੋਕਿ ਹਵਾਲਾਤੀ ਲਈ ਲੈ ਕੇ ਆਇਆ ਸੀ। ਜੇਲ੍ਹ ਪ੍ਰਸ਼ਾਸਨ ਨੇ ਤੰਬਾਕੂ ਦੀਆਂ ਪੁੜੀਆਂ ਕਬਜ਼ੇ ’ਚ ਲੈ ਕੇ ਇਸ ਦੀ ਸੂਚਨਾ ਜੇਲ ਦੇ ਉੱਚ ਅਧਿਕਾਰੀਆਂ ਤੇ ਥਾਣਾ ਕੋਤਵਾਲੀ ਪੁਲਸ ਨੂੰ ਦਿੱਤੀ।
ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਹੈੱਡ ਵਾਰਡਨ ਤੇ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਪਾਲ ਨੇ ਦੱਸਿਆ ਕਿ ਉਹ ਜੇਲ੍ਹ ਵਿਚ ਮੌਜੂਦ ਸੀ। ਇਸ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਜੇਲ੍ਹ ਪ੍ਰਸ਼ਾਸਨ ਨੇ ਕੇਂਦਰੀ ਜੇਲ ਦੇ ਹੈੱਡ ਵਾਰਡਨ ਹਰਜਿੰਦਰ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ 2 ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਫਿਰ ਪਾਥੀਆਂ ਰੱਖ ਕੇ ਲਾ ਦਿੱਤੀ ਅੱਗ
ਜਦੋਂ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਇਹ ਤੰਬਾਕੂ ਦੀਆਂ ਪੁੜੀਆਂ ਹਵਾਲਾਤੀ ਰਮਨਦੀਪ ਸਿੰਘ ਵਾਸੀ ਪਿੰਡ ਰਾਜੋਵਾਲ ਹੁਸ਼ਿਆਰਪੁਰ ਲਈ ਲੈ ਕੇ ਆਇਆ ਸੀ। ਉਸ ਨੂੰ ਤੰਬਾਕੂ ਦੀਆਂ ਪੁੜੀਆਂ ਦੇ ਕੇ ਉਸ ਤੋਂ ਪੈਸੇ ਲੈਣਾ ਚਾਹੁੰਦਾ ਸੀ। ਜੇਲ੍ਹ ਪ੍ਰਸ਼ਾਸਨ ਨੇ ਤੰਬਾਕੂ ਦੀਆਂ ਪੁੜੀਆਂ ਜ਼ਬਤ ਕਰਕੇ ਜੇਲ੍ਹ ਅਧਿਕਾਰੀਆਂ ਤੇ ਕੋਤਵਾਲੀ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਹੈੱਡ ਵਾਰਡਨ ਤੇ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰਕੇ ਹੈੱਡ ਵਾਰਡਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਮੁਲਜ਼ਮ ਹਵਾਲਾਤੀ ਜੇਲ੍ਹ ’ਚ ਹੀ ਬੰਦ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਇਕੱਠੇ ਬਲੀਆਂ 4 ਦੋਸਤਾਂ ਦੀਆਂ ਚਿਖਾਵਾਂ, ਧਾਹਾਂ ਮਾਰ-ਮਾਰ ਰੋਂਦੀਆਂ ਮਾਵਾਂ ਪੁੱਤਾਂ ਨੂੰ ਮਾਰਦੀਆਂ ਰਹੀਆਂ ਆਵਾਜ਼ਾਂ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।