ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਵੱਲੋਂ ਦਾ ਧਰਨਾ 290ਵੇਂ ਦਿਨ ''ਚ ਦਾਖ਼ਲ

07/24/2021 4:38:30 PM

ਗੜ੍ਹਦੀਵਾਲਾ (ਜਤਿੰਦਰ)- ਅੱਜ ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਿਹਾ ਧਰਨਾ 290ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਜਤਿੰਦਰ ਸਿੰਘ ਸੱਗਲਾ, ਮਾਸਟਰ ਗੁਰਚਰਨ ਸਿੰਘ ਕਾਲਰਾਂ,ਗੁਰਮੀਤ ਸਿੰਘ, ਗੁਰਬਾਜ ਸਿੰਘ, ਹਰਵਿੰਦਰ ਸਿੰਘ ਥੇਦਾ, ਤਰਸੇਮ ਸਿੰਘ ਅਰਗੋਵਾਲ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇਕੋ ਇਕ ਮਨਸੂਬਾ ਦੇਸ਼ ਦੇ ਅੰਨਦਾਤੇ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੇ ਹੱਥ ਵੇਚ ਦੇਣ ਦਾ ਹੈ। ਇਹੀ ਕਾਰਨ ਹੈ ਕਿ ਮੋਦੀ ਸਰਕਾਰ ਨੂੰ ਦਿੱਲੀ ਵਿਖੇ ਸੰਘਰਸ਼ 'ਤੇ ਬੈਠੇ ਕਿਸਾਨਾਂ ਦਾ ਭੋਰਾ ਵੀ ਖਿਆਲ ਨਹੀਂ। 

ਇਹ ਵੀ ਪੜ੍ਹੋ: ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਗੋਰਾਇਆ ਵਿਖੇ ਨਵ-ਜਨਮੇ ਬੱਚੇ ਦੀ ਪਤੀਲੇ ‘ਚ ਪਾ ਕੇ ਸੁੱਟੀ ਲਾਸ਼

ਉਨ੍ਹਾਂ ਕਿਹਾ ਕਿ ਹੁਣ ਤੱਕ ਅਨੇਕਾਂ ਕਿਸਾਨ ਦਿੱਲੀ ਵਿਖੇ ਹੱਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕੇਂਦਰ ਦੀ ਮੋਦੀ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਵਾਪਸ ਮੁੜ ਜਾਣ ਪਰ ਕਿਸਾਨ ਵਾਪਸ ਤੱਦ ਹੀ ਪਰਤਣਗੇ ਜਦੋਂ ਕੇਂਦਰ ਸਰਕਾਰ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਕਰੇਗੀ ਨਹੀਂ ਤਾਂ ਕਿਸਾਨ ਜਿਉਂ ਦੇ ਤਿਉਂ ਹੀ ਦਿੱਲੀ ਵਿਖੇ ਆਪਣਾ ਸੰਘਰਸ਼ ਜਾਰੀ ਰੱਖਣਗੇ। ਕਿਸਾਨਾਂ ਨੇ ਕਿਹਾ ਹੁਣੇ ਅੰਦੋਲਨ ਜਿੰਨਾ ਮਰਜ਼ੀ ਲੰਮਾ ਹੋ ਜਾਵੇ ਸਾਨੂੰ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਅੰਦੋਲਨ ਜਿਨ੍ਹਾਂ ਅੱਗੇ ਤੱਕ ਵਧੇਗਾ ਕੇਂਦਰ ਸਰਕਾਰ ਖ਼ਿਲਾਫ਼ ਲੋਕਾਂ ਦਾ ਰੋਹ ਹੋਰ ਵਧਦਾ ਜਾਵੇਗਾ।

ਇਸ ਲਈ ਕੇਂਦਰ ਦੀ ਮੋਦੀ ਸਰਕਾਰ ਜੇਕਰ ਦੇਸ਼ ਦਾ ਭਲਾ  ਚਾਹੁੰਦੀ ਹੈ ਤਾਂ ਜਲਦ ਤੋਂ ਜਲਦ ਕਾਲੇ ਕਾਨੂੰਨ ਰੱਦ ਕਰੇ। ਇਸ ਮੌਕੇ ਇਸ ਜਰਨੈਲ ਸਿੰਘ, ਨੰਬਰਦਾਰ ਸੁਖਬੀਰ ਸਿੰਘ, ਦਾਰਾ ਸਿੰਘ, ਬਲਦੇਵ ਸਿੰਘ, ਕੇਵਲ ਸਿੰਘ, ਸੇਵਾ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਪੰਜਾਬ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ: ਮੋਰਿੰਡਾ ਪਹੁੰਚੇ ਨਵਜੋਤ ਸਿੱਧੂ ਬੋਲੇ, 'ਕਿਸਾਨ ਮੋਰਚਾ ਕਿਸੇ ਤੀਰਥ ਨਾਲੋਂ ਘੱਟ ਨਹੀਂ, ਬੁਲਾਉਣ ਤਾਂ ਜਾਵਾਂਗਾ ਨੰਗੇ ਪੈਰ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

shivani attri

This news is Content Editor shivani attri