ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਦਾ ਧਰਨਾ 315ਵੇਂ ਦਿਨ 'ਚ ਦਾਖ਼ਲ

08/18/2021 3:58:44 PM

ਗੜ੍ਹਦੀਵਾਲਾ (ਜਤਿੰਦਰ)- ਅੱਜ ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਮੈਂਬਰ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਧਰਨਾ 315ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

ਇਹ ਵੀ ਪੜ੍ਹੋ: ਮਰ ਗਈ ਇਨਸਾਨੀਅਤ, ਕੁੱਤੇ ਵੱਲੋਂ ਵੱਢਣ ’ਤੇ ਪਹਿਲਾਂ ਲੋਹੇ ਦੀ ਰਾਡ ਨਾਲ ਕੁੱਟਿਆ, ਫਿਰ ਰੱਸੀ ਨਾਲ ਗੱਲਾ ਘੁੱਟ ਦਿੱਤੀ ਦਰਦਨਾਕ ਮੌਤ

ਇਸ ਮੌਕੇ ਹਰਵਿੰਦਰ ਸਿੰਘ ਥੇਦਾ, ਗੁਰਮੀਤ ਸਿੰਘ ਜੀਆ ਸਹੋਤਾ, ਡਾ ਮੋਹਨ ਸਿੰਘ ਮੱਲ੍ਹੀ, ਮਾਸਟਰ ਗੁਰਚਰਨ ਸਿੰਘ ਕਾਲਰਾ, ਜਤਿੰਦਰ ਸਿੰਘ ਸੱਗਲਾ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ, ਨੇ ਪੰਜਾਬ ਦੀ ਕਿਸਾਨੀ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਅਤੇ ਨਿਰੰਤਰ ਹੀ ਕਿਸਾਨੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਦਾ ਕਿਸਾਨ ਸੜਕਾਂ 'ਤੇ ਸੰਘਰਸ਼ ਕਰਨ ਲਈ ਉਤਰਿਆ ਹੈ, ਇਸ ਦੇ ਪਿੱਛੇ ਕੇਂਦਰ ਦੀ ਮੋਦੀ ਸਰਕਾਰ ਹੀ ਜ਼ਿੰਮੇਵਾਰ ਹੈ, ਜਿਨ੍ਹਾਂ ਨੇ ਕਿਸਾਨੀ ਨੂੰ ਰੋਲ ਕੇ ਰੱਖ ਦਿੱਤਾ ਹੈ ਅਤੇ ਇਹ ਜੋ ਖੇਤੀ ਵਿਰੋਧੀ ਕਾਲੇ ਕਾਨੂੰਨ ਬਣਾਏ, ਇਸ ਪਿੱਛੇ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਪਹਿਲ ਦਿੱਤੀ ਹੈ ਅਤੇ ਕਿਸਾਨੀ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। 

ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਦੀ ਰਾਖੀ ਲਈ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜੋ ਦਿੱਲੀ ਵਿਖੇ ਸੰਘਰਸ਼ ਕਰ ਰਿਹਾ ਹੈ ਕੇਂਦਰ ਦੀ ਮੋਦੀ ਸਰਕਾਰ ਨੂੰ ਇਸ ਪ੍ਰਤੀ ਸੋਚਦੇ ਹੋਏ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ,ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ ਅਤੇ ਜਿਸ ਦੀ ਪੂਰਨ ਤੌਰ 'ਤੇ ਜ਼ਿੰਮੇਵਾਰੀ ਕੇਂਦਰ ਦੀ ਮੋਦੀ ਸਰਕਾਰ ਦੀ ਹੋਵੇਗੀ। ਇਸ ਮੌਕੇ ਰਣਜੀਤ ਸਿੰਘ, ਦਾਰਾ ਸਿੰਘ, ਜਰਨੈਲ ਸਿੰਘ, ਨੰਬਰਦਾਰ ਸੁਖਵੀਰ ਸਿੰਘ, ਕੇਵਲ ਸਿੰਘ, ਦਲਵੀਰ ਸਿੰਘ, ਪੰਜਾਬ ਸਿੰਘ, ਨਰਿੰਦਰ ਸਿੰਘ, ਜਗਜੀਤ ਸਿੰਘ, ਜਰਨੈਲ ਸਿੰਘ, ਸੇਵਾ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ: ਸਰੀਰਕ ਸੰਬੰਧ ਬਣਾਉਣ ਤੋਂ ਮਨ੍ਹਾ ਕਰਨ ’ਤੇ ਬਣਾਈ ਅਸ਼ਲੀਲ ਵੀਡੀਓ ਤੇ ਤਸਵੀਰਾਂ ਕਰ ਦਿੱਤੀਆਂ ਵਾਇਰਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News