ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਸਥਿਤ ਟੋਲ ਪਲਾਜ਼ਾ ਹੋਇਆ ਬੰਦ : ਡੀ. ਸੀ.
Wednesday, Dec 14, 2022 - 07:16 PM (IST)

ਹੁਸ਼ਿਆਰਪੁਰ (ਵਰਿੰਦਰ ਪੰਡਿਤ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ’ਤੇ ਪਿੰਡ ਲਾਚੋਵਾਲ ਸਥਿਤ ਟੋਲ ਪਲਾਜ਼ਾ 14 ਦਸੰਬਰ ਨੂੰ ਰਾਤ 12 ਵਜੇ ਤੋਂ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਬੀ. ਓ. ਟੀ. ਦਾ ਸਮਾਂ ਪੂਰਾ ਹੋ ਗਿਆ ਹੈ ਅਤੇ ਸਰਕਾਰ ਵੱਲੋਂ ਟੋਲ ਪਲਾਜ਼ਾ ਦੀ ਮਿਆਦ ਨੂੰ ਹੋਰ ਅੱਗੇ ਨਹੀਂ ਵਧਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ : SSP ਦੀ ਨਿਯੁਕਤੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਟਵੀਟ, CM ਮਾਨ ਨੂੰ ਕਹੀ ਇਹ ਗੱਲ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਆਰਾਮਦਾਇਕ ਆਵਾਜਾਈ ਦੇਣ ਸਬੰਧੀ ਵਿਭਾਗਾਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਮੁੜ ਸਰਗਰਮ ਹੋਈ ‘ਆਪ’ ਸਰਕਾਰ, ਸ਼ੁਰੂ ਕਰਨ ਜਾ ਰਹੀ ਇਹ ਮੁਹਿੰਮ