ਵੋਟਾਂ ਬਣਾਉਣ ਸਬੰਧੀ ਲਗਾਏ ਗਏ ਵਿਸ਼ੇਸ਼ ਕੈਂਪ ਦਾ ਭਲਕੇ ਹੈ ਆਖਰੀ ਦਿਨ

11/20/2021 8:46:06 PM

ਜਲੰਧਰ - ਮਾਨਯੋਗ ਚੋਣ ਕਮਿਸ਼ਨ, ਪੰਜਾਬ ਜੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਿਤੀ 20.11.2021 ਅਤੇ 21.11.2021 ਨੂੰ ਪੰਜਾਬ ਸੂਬੇ ਵਿੱਚ ਵੋਟਾਂ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ। ਜਿਸ ਵਿੱਚ ਕੋਈ ਵੀ ਵਿਅਕਤੀ ਜਿਸਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਵੇ ਆਪਣੀ ਵੋਟ ਬਣਾ/ਸੁਧਾਈ/ਕਟਾ ਸਕਦਾ ਹੈ। ਇਸ ਤਹਿਤ ਅੱਜ ਮਿਤੀ 20.11.2021 ਨੂੰ ਵਿਧਾਨ ਸਭਾ ਹਲਕਾ 032 ਸ਼ਾਹਕੋਟ ਵਿੱਚ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਬੂਥ ਲੈਵਲ ਅਫਸਰਾਂ ਵੱਲੋਂ 912 ਨਵੀਆਂ ਵੋਟਾਂ ਬਣਾਈਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਮ ਜਨਤਾ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਅਜੇ ਵੀ ਆਪਣੀ ਵੋਟ ਨਹੀਂ ਬਣਾਈ ਗਈ, ਉਹ ਆਪਣੀ ਵੋਟ ਕੱਲ ਮਿਤੀ 21.11.2021 ਦਿਨ ਐਤਵਾਰ ਨੂੰ ਸਵੇਰੇ 09.00 ਵਜੇ ਤੋਂ ਸ਼ਾਮ 05.00 ਵਜੇ ਤੱਕ ਆਪਣੇ ਸਬੰਧਿਤ ਬੂਥ 'ਤੇ ਜਾ ਕੇ ਆਪਣੀ ਵੋਟ ਬਣਾ ਸਕਦੇ ਹਨ। 

ਉਪ ਮੰਡਲ ਮੈਜਿਸਟਰੇਟ ਸ਼ਾਹਕੋਟ ਵੱਲੋਂ ਵੋਟ ਸਬੰਧੀ ਲਗਾਏ ਗਏ ਵਿਸ਼ੇਸ਼ ਕੈਂਪ ਦੀ ਕੀਤੀ ਗਈ ਅਚਨਚੇਤ ਚੈਕਿੰਗ
ਇਸ ਸਬੰਧੀ ਸ਼੍ਰੀ ਲਾਲ ਵਿਸਵਾਸ਼ ਬੈਂਸ, ਪੀ.ਸੀ.ਐੱਸ., ਉਪ ਮੰਡਲ ਮੈਜਿਸਟਰੇਟ, ਸ਼ਾਹਕੋਟ ਅਤੇ ਉਨ੍ਹਾਂ ਵੱਲੋਂ, ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਵੱਲੋਂ ਬੂਥਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੌਰਾਨ 6 ਬੀ.ਐੱਲ.ਓ. ਆਪਣੀ ਡਿਊਟੀ ਤੋਂ ਗੈਰ ਹਾਜ਼ਰ ਪਾਏ ਗਏ। ਜਿਨ੍ਹਾਂ ਨੂੰ ਚੋਣਕਾਰ ਰਜਿਸਟਰੇਸ਼ਨ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਸ਼ਾਹਕੋਟ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਉਨ੍ਹਾਂ ਵੱਲੋਂ ਸਮੂਹ ਬੀ.ਐੱਲ.ਓਜ਼. ਨੂੰ ਅਪੀਲ ਕੀਤੀ ਗਈ ਕਿ ਉਹ ਉਕਤ ਮਿਤੀਆਂ ਨੂੰ ਆਪਣੇ-ਆਪਣੇ ਬੂਥਾਂ 'ਤੇ ਹਾਜ਼ਰ ਰਹਿਣ ਅਤੇ ਆਪਣਾ ਕੰਮ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਕਰਨ।   

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


Inder Prajapati

Content Editor

Related News