ਝਾਂਵਾ ਅੱਡੇ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੱਢਿਆ ਗਿਆ ਵਿਸ਼ਾਲ ਟਰੈਕਟਰ ਰੋਸ ਮਾਰਚ

Saturday, Jan 23, 2021 - 12:38 PM (IST)

ਝਾਂਵਾ ਅੱਡੇ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੱਢਿਆ ਗਿਆ ਵਿਸ਼ਾਲ ਟਰੈਕਟਰ ਰੋਸ ਮਾਰਚ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼)- ਅੱਡਾ ਝਾਂਵਾ ਤੋਂ ਇਲਾਕੇ ਦੇ ਕਿਸਾਨਾਂ ਵੱਲੋ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਉਣ ਲਈ ਵਿਸ਼ਾਲ ਟਰੈਕਟਰ ਰੋਸ ਮਾਰਚ ਕੱਢਿਆ ਗਿਆ।

ਇਹ ਵੀ ਪੜ੍ਹੋ: ...ਜਦੋਂ ਵਿਆਹ ਵਾਲੀ ਗੱਡੀ ’ਤੇ ਕਿਸਾਨੀ ਝੰਡਾ ਲਗਾ ਕੇ NRI ਲਾੜਾ-ਲਾੜੀ ਨੇ ਲਾਏ ਨਾਅਰੇ

PunjabKesari

ਪੰਚਾਇਤ ਸੰਮਤੀ  ਮੈਂਬਰ ਅਤੇ ਸਰਪੰਚ ਸੁਖਵਿੰਦਰ ਜੀਤ ਸਿੰਘ ਝਾਵਰ, ਦਵਿੰਦਰ ਜੀਤ ਸਿੰਘ ਬੁੱਢੀਪਿੰਡ, ਚਰਨਜੀਤ ਸਿੰਘ ਝਾਵਰ, ਮੇਜਰ ਸਿੰਘ, ਪਰਮਿੰਦਰ ਸਿੰਘ ਚੌਹਾਨ ਆਦਿ ਬੁਲਾਰਿਆਂ ਨੇ ਇਸ ਦੌਰਾਨ ਮੋਦੀ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਭੜਾਸ ਕੱਢਦੇ ਹੋਏ ਆਖਿਆ ਕਿ ਅੱਜ ਦੇਸ਼ ਦੇ ਕਿਸਾਨਾਂ ਵਿੱਚ ਖੇਤੀ ਕਾਨੂੰਨਾਂ ਅਤੇ ਇਨ੍ਹਾਂ ਨੂੰ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਹ ਹੈ ਅਤੇ ਜੇਕਰ ਮੋਦੀ ਸਰਕਾਰ ਨੇ ਅੰਨਦਾਤਿਆ ਦੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਵੱਡਾ ਹੋਵੇਗਾ ਅਤੇ ਬਹੁਪਸਾਰੀ ਸੰਘਰਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ

PunjabKesari

ਪੰਚਾਇਤ ਸੰਮਤੀ ਬੁੱਢੀਪਿੰਡ ਅਤੇ ਝਾਂਵਾ ਦੇ ਕਿਸਾਨਾਂ ਵੱਲੋ ਕੱਢਿਆ ਗਿਆ ਇਹ ਟਰੈਕਟਰ ਰੋਸ ਮਾਰਚ ਬੁੱਢੀਪਿੰਡ ਨੰਗਲ ਖੁੰਗਾ, ਹਰਸੀਪਿੰਡ, ਦਾਰਾਪੁਰ ਬਾਈਪਾਸ, ਦਾਰਾਪੁਰ ਫਾਟਕ ਰੋਡ, ਟੋਲ ਪਲਾਜ਼ਾ, ਢਡਿਆਲਾ, ਓਹੜਪੁਰ, ਪੰਡੋਰੀ ਤੋਂ ਹੁੰਦਾ ਹੋਇਆ ਝਾਂਵਾ ਆਕੇ ਸਮਾਪਤ ਹੋਵੇਗਾ।
ਇਹ ਵੀ ਪੜ੍ਹੋ: ਲੋਕਲ ਬਾਡੀ ਚੋਣਾਂ ਲਈ ਜਲੰਧਰ ਵਿਚ ‘ਆਪ’ ਨੇ ਉਮੀਦਵਾਰਾਂ ਦਾ ਕੀਤਾ ਐਲਾਨ

PunjabKesari

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਖੇਤੀ ਕਾਨੂੰਨਾਂ ਅਤੇ ਉਨ੍ਹਾਂ ਨੂੰ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦੇ ਹੋਏ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਮਤੀ ਮੈਂਬਰ ਦਵਿੰਦਰ ਜੀਤ ਸਿੰਘ ਬੁੱਢੀ ਪਿੰਡ ਚਰਨਜੀਤ ਸਿੰਘ ਝਾਵਰ, ਨਰਿੰਦਰ ਸਿੰਘ, ਮੇਜਰ ਸਿੰਘ ਕੰਧਾਲੀ, ਪਰਮਿੰਦਰ ਸਿੰਘ ਚੌਹਾਨ, ਜਤਿੰਦਰ ਪਾਲ ਸਿੰਘ, ਰਵਿੰਦਰ ਸਿੰਘ, ਮਨਵੀਰ ਸਿੰਘ ਝਾਵਰ, ਹਰਦੇਵ ਸਿੰਘ, ਜਸਵੀਰ ਸਿੰਘ, ਸੁਖਵੀਰ ਸਿੰਘ, ਤਜਿੰਦਰ ਸਿੰਘ, ਬੱਬੂ, ਮੱਖਣ ਸਿੰਘ, ਸੁਰਿੰਦਰ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ:  ਸੰਸਦ ਮੈਂਬਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਣ ਦਾ ਪਾਠ, ਚੁੱਕਿਆ ਕਿਸਾਨਾਂ ਦਾ ਮੁੱਦਾ


author

shivani attri

Content Editor

Related News