ਬਲਾਚੌਰ-ਰੂਪਨਗਰ ਹਾਈਵੇਅ ’ਤੇ ਟਰੈਕਟਰ-ਟਰਾਲੀ ਪਲਟੀ, ਜਾਮ ਕਾਰਨ ਲੋਕਾਂ ਨੂੰ ਹੋਈ ਪਰੇਸ਼ਾਨੀ

Saturday, Jun 06, 2026 - 06:50 PM (IST)

ਬਲਾਚੌਰ-ਰੂਪਨਗਰ ਹਾਈਵੇਅ ’ਤੇ ਟਰੈਕਟਰ-ਟਰਾਲੀ ਪਲਟੀ, ਜਾਮ ਕਾਰਨ ਲੋਕਾਂ ਨੂੰ ਹੋਈ ਪਰੇਸ਼ਾਨੀ

ਕਾਠਗੜ੍ਹ (ਰਾਜੇਸ਼ ਸ਼ਰਮਾ)-ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਪਿੰਡ ਲੋਹਟ ਨੇੜੇ ਇਕ ਟਰੈਕਟਰ-ਟਰਾਲੀ ਦੇ ਸੜਕ ਵਿਚਕਾਰ ਅਚਾਨਕ ਪਲਟ ਗਈ। ਇਸ ਹਾਦਸੇ ਕਾਰਨ ਸੜਕ ’ਤੇ ਲੰਮਾ ਜਾਮ ਲੱਗ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਰੂਟ ਨੰਬਰ 88403 ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਰਾਹਗੀਰ ਵੱਲੋਂ ਸੂਚਨਾ ਮਿਲੀ ਸੀ ਕਿ ਪਿੰਡ ਲੋਹਟ ਕੋਲ ਮੁੱਖ ਸੜਕ ’ਤੇ ਇਕ ਟਰਾਲੀ ਪਲਟ ਗਈ ਹੈ ਜਿਸ ਤੋਂ ਬਾਅਦ ਐੱਸ. ਐੱਸ. ਐੱਫ਼. ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਤੇ ਪਤਾ ਲੱਗਿਆ ਕਿ ਇਕ ਟਰੈਕਟਰ-ਟਰਾਲੀ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਦੇ ਵਿਚਕਾਰ ਹੀ ਪਲਟ ਗਈ। ਇਸ ਟਰੈਕਟਰ-ਟਰਾਲੀ ਨੂੰ ਆਲਮਦੀਨ ਪੁੱਤਰ ਰੋਸ਼ਨਦੀਨ, ਵਾਸੀ ਭਾਰਟਾ ਖੁਰਦ (ਰਾਹੋਂ) ਚਲਾ ਰਿਹਾ ਸੀ। ਹਾਦਸੇ ਕਾਰਨ ਹਾਈਵੇਅ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਸਨ।

ਇਹ ਵੀ ਪੜ੍ਹੋ:  'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਹੋਏ ਵੱਡੇ ਖ਼ੁਲਾਸੇ

ਐੱਸ. ਐੱਸ. ਐੱਫ਼. ਟੀਮ ਵੱਲੋਂ ਬਿਨਾਂ ਕੋਈ ਸਮਾਂ ਗਵਾਏ ਤੁਰੰਤ ਨੈਸ਼ਨਲ ਹਾਈਵੇ ਅਥਾਰਿਟੀ ਦੀ ਰਿਕਵਰੀ ਵੈਨ ਨੂੰ ਮੌਕੇ ’ਤੇ ਬੁਲਾਇਆ ਤੇ ਟਰੈਕਟਰ-ਟਰਾਲੀ ਨੂੰ ਸੜਕ ਤੋਂ ਪਾਸੇ ਕਰਵਾਇਆ ਅਤੇ ਲੱਗੇ ਜਾਮ ਨੂੰ ਖੁਲ੍ਹਵਾ ਕੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਕੀਤਾ। ਇਸ ਦੌਰਾਨ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਦੇ ਨਾਲ ਕਾਂਸਟੇਬਲ ਮੁਹੰਮਦ ਅਰਸ਼ਦ ਅਤੇ ਕਾਂਸਟੇਬਲ ਲਕਸ਼ਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News