ਨਾਜਾਇਜ਼ ਮਾਈਨਿੰਗ ਤਹਿਤ ਰੇਤ ਨਾਲ ਭਰੇ 3 ਟਰੈਕਟਰ ਟਰਾਲੀ ਅਤੇ 1 JCB ਮਸ਼ੀਨ ਜ਼ਬਤ

Wednesday, Sep 23, 2026 - 07:35 PM (IST)

ਨਾਜਾਇਜ਼ ਮਾਈਨਿੰਗ ਤਹਿਤ ਰੇਤ ਨਾਲ ਭਰੇ 3 ਟਰੈਕਟਰ ਟਰਾਲੀ ਅਤੇ 1 JCB ਮਸ਼ੀਨ ਜ਼ਬਤ

ਕਾਠਗੜ (ਰਾਜੇਸ਼)-ਥਾਣਾ ਕਾਠਗੜ੍ਹ ਪੁਲਸ ਵੱਲੋਂ ਪਿੰਡ ਰੈਲ ਬਰਾਮਦ ਵਿਖੇ ਰੇਤ ਦੀ ਨਾਜਾਇਜ਼ ਮਾਈਨਿੰਗ ਅਧੀਨ ਰੇਤ ਨਾਲ ਭਰੇ ਤਿੰਨ ਟਰੈਕਟਰ-ਟਰਾਲੀਆਂ ਅਤੇ ਇਕ ਜੇ. ਸੀ. ਬੀ. ਮਸ਼ੀਨ ਨੂੰ ਕਬਜ਼ੇ ਵਿਚ ਲੈ ਕੇ ਉਨ੍ਹਾਂ ਦੇ ਮਾਲਕ /ਚਾਲਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਦਰਜ ਕੀਤੀ ਗਈ ਐੱਫ਼. ਆਈ. ਆਰ. ਮੁਤਾਬਕ 23 ਸਤੰਬਰ ਦੀ ਦਰਮਿਆਨੀ ਰਾਤ ਨੂੰ ਪੁਲਸ ਨੂੰ 112 ਨੰਬਰ ’ਤੇ ਪਿੰਡ ਰੈਲ ਬਰਾਮਦ ਵਿਖੇ ਨਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਥਾਣਾ ਕਾਠਗੜ੍ਹ ਤੋਂ ਏ. ਐੱਸ. ਆਈ. ਧਰਮ ਚੰਦ ਪੁਲਸ ਪਾਰਟੀ ਸਮੇਤ ਪਿੰਡ ਰੈਲ ਮਾਜਰਾ ਪਹੁੰਚੇ ਜਿੱਥੇ ਪਹਿਲਾਂ ਹੀ ਸਿਪਾਹੀ ਰਮਨਦੀਪ ਸਿੰਘ ਅਤੇ ਸਿਪਾਹੀ ਗੁਰਪ੍ਰੀਤ ਸਿੰਘ ਹਾਜ਼ਰ ਮਿਲੇ।

ਇਹ ਵੀ ਪੜ੍ਹੋ- ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ

ਪੁਲਸ ਨੂੰ ਮੌਕੇ ਇਕ ਬਿਨਾਂ ਨੰਬਰੀ ਜੇ. ਸੀ. ਬੀ. ਮਸ਼ੀਨ ਅਤੇ ਤਿੰਨ ਟਰੈਕਟਰ-ਟਰਾਲੀਆਂ ਰੇਤ ਨਾਲ ਭਰੀਆਂ ਬਰਾਮਦ ਹੋਈਆਂ ਜਦਕਿ ਉਨ੍ਹਾਂ ਦੇ ਚਾਲਕ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਪੁਲਸ ਨੇ ਮੌਕੇ ’ਤੇ ਹੀ ਮਾਈਨਿੰਗ ਵਿਭਾਗ ਦੇ ਜੇ. ਈ.-ਕਮ- ਮਾਈਨਿੰਗ ਇੰਸਪੈਕਟਰ ਸੁਖਦੀਪ ਸਿੰਘ ਨੂੰ ਫੋਨ ਕੀਤਾ ਜੋ ਕੁੱਝ ਸਮੇਂ ਬਾਅਦ ਹੀ ਪਹੁੰਚ ਗਏ ਜਿਨ੍ਹਾਂ ਨੇ ਤੁਰੰਤ ਹੀ ਜੇ. ਸੀ. ਬੀ. ਮਸ਼ੀਨ ਅਤੇ ਟਰੈਕਟਰ-ਟਰਾਲੀਆਂ ਨੂੰ ਕਬਜ਼ੇ ਵਿਚ ਲੈਣ ਅਤੇ ਉਨ੍ਹਾਂ ਦੇ ਮਾਲਕ/ਚਾਲਕਾਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮੁਕੱਦਮਾ ਦਰਜ ਕਰਨ ਲਈ ਕਿਹਾ। ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਈਨਿੰਗ ਐਕਟ ਅਧੀਨ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News