ਦੇਸ਼ ਵਿਆਪੀ ਹੜਤਾਲ ਦੇ ਸੱਦੇ ''ਤੇ ਇਫਟੂ ਨੇ ਚੰਡੀਗੜ੍ਹ ਚੌਂਕ ''ਚ ਜਾਮ ਲਗਾ ਕੀਤੀ ਨਾਅਰੇਬਾਜ਼ੀ

11/26/2020 2:38:09 PM

ਨਵਾਂਸ਼ਹਿਰ (ਤ੍ਰਿਪਾਠੀ)— ਟਰੇਡ ਯੂਨੀਅਨਾਂ ਦੇ ਦੇਸ਼ ਵਿਆਪੀ ਹੜਤਾਲ ਦੇ ਸੱਦੇ ਉੱਤੇ ਅੱਜ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ ) ਨੇ ਮੁਕੰਮਲ ਹੜਤਾਲ ਕਰਕੇ ਸਥਾਨਕ ਚੰਡੀਗੜ੍ਹ ਚੌਂਕ 'ਚ ਜਾਮ ਲਗਾ ਦਿੱਤਾ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਤੋਂ ਪਹਿਲਾਂ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਸਰਕਾਰੀ ਸਕੂਲ ਦੇ ਮੈਦੀਨ 'ਚ ਭਰਵੀ ਰੋਸ ਰੈਲੀ ਕੀਤੀ ਗਈ, ਜਿਸ 'ਚ ਜਿਲ੍ਹੇ ਦੇ ਭੱਠਾ ਮਜਦੂਰਾਂ, ਰੇਹੜੀ ਵਰਕਰਾਂ, ਆਟੋ ਵਰਕਰਾਂ, ਪ੍ਰਵਾਸੀ ਮਜਦੂਰਾਂ, ਉਸਾਰੀ ਮਿਸਤਰੀ ਮਜਦੂਰਾਂ,ਪੇਂਡੂ ਮਜਦੂਰਾਂ, ਆਸ਼ਾ ਵਰਕਰਾਂ, ਮੁਲਾਜ਼ਮਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ: ਫਗਵਾੜਾ: ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

PunjabKesari

ਰੈਲੀ ਨੂੰ ਸੰਬੋਧਨ ਕਰਦੇ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਅਤੇ ਭੱਠਾ ਵਰਕਰਜ਼ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਰੱਕੜ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਮਜਦੂਰ ਜਮਾਤ 'ਤੇ ਚੌਤਰਫਾ ਹਮਲੇ ਕਰ ਰਹੀ ਹੈ, ਜਿਸ ਕਾਰਨ ਮਜਦੂਰਾਂ ਦਾ ਸਰਕਾਰ ਵਿਰੁੱਧ ਗੁੱਸਾ ਸੱਤਵੇਂ ਅਸਮਾਨ 'ਤੇ ਹੈ। ਮੋਦੀ ਸਰਕਾਰ ਨੇ ਮਜ਼ਦੂਰ ਜਮਾਤ ਵੱਲੋਂ ਸਦੀਆਂ ਲੰਮੇ ਖੂਨ ਬੀਟਵੇਂ ਸੰਘਰਸ਼ਾਂ ਰਾਹੀਂ ਪ੍ਰਾਪਤ ਮਜ਼ਦੂਰ ਪੱਖੀ ਕਾਨੂੰਨਾਂ ਦਾ ਭੋਗ ਪਾ ਦਿੱਤਾ ਹੈ। ਸਰਕਾਰ ਨੇ ਪੂੰਜੀਪਤੀਆਂ ਦੇ ਪੱਖ 'ਚ ਅਤੇ ਮਜ਼ਦੂਰਾਂ ਦੇ ਵਿਰੋਧ 'ਚ ਕੋਡ ਬਣਾ ਕੇ ਲਾਗੂ ਕਰ ਦਿੱਤੇ ਹਨ, ਜਿਸ ਨਾਲ ਮੋਦੀ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਪੜਦਾ ਹੋ ਗਿਆ ਹੈ।

ਇਹ ਵੀ ਪੜ੍ਹੋ​​​​​​​: ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕੇ ਜਾਣ ਨੂੰ ਲੈ ਕੇ ਕੈਪਟਨ ਦੀ ਖੱਟੜ ਨੂੰ ਖ਼ਾਸ ਅਪੀਲ

ਇਹ ਚਾਰ ਕੋਡ ਮਜਦੂਰਾਂ ਦੇ ਸੰਵਿਧਾਨਕ ਅਤੇ ਬੁਨਿਆਦੀ ਹੱਕਾਂ ਉੱਤੇ ਘਾਤਕ ਹਮਲਾ ਹੈ। ਇਹ ਕੋਡ ਮਜ਼ਦੂਰਾਂ ਦੇ ਯੂਨੀਅਨ ਬਣਾਉਣ, ਹੜਤਾਲ ਕਰਨ, ਸੰਘਰਸ਼ ਕਰਨ ਦੇ ਹੱਕਾਂ 'ਤੇ ਵੱਡਾ ਹਮਲਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ 30 ਸਾਲ ਪਹਿਲਾਂ ਲਿਆਂਦੀਆਂ ਨਵੀਆਂ ਆਰਥਿਕ ਨੀਤੀਆਂ ਰਾਹੀਂ ਜਨਤਕ ਅਦਾਰਿਆਂ ਨੂੰ ਦੇਸੀ ਵਿਦੇਸ਼ੀ ਆਪਣੇ ਚਹੇਤੇ ਕਾਰਪੋਰੇਟਰਾਂ ਨੂੰ ਕੌਡੀਆਂ ਦੇ ਭਾਅ ਵੇਚ ਰਹੀਆਂ ਹਨ । ਰੇਲਵੇ,ਬੈਂਕ, ਏਅਰ ਇੰਡੀਆ ,ਕੋਲੇ ਦੀਆਂ ਖਾਣਾ, ਸਿਹਤ ਅਦਾਰੇ, ਵਿਦਅਕ ਅਦਾਰੇ, ਬਿਜਲੀ ਬੋਰਡ ਅਤੇ ਹੋਰ ਸਰਕਾਰੀ ਅਤੇ ਸਹਿਕਾਰੀ ਅਦਾਰਿਆਂ ਨੂੰ ਬੜੀ ਤੇਜੀ ਨਾਲ ਵੇਚਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ​​​​​​​: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ

ਕਾਲੇ ਕਾਨੂੰਨਾਂ ਰਾਹੀਂ ਮਜ਼ਦੂਰ ਸੰਘਰਸ਼ਾਂ 'ਤੇ ਹਮਲੇ ਕੀਤੇ ਜਾ ਰਹੇ ਹਨ। ਮਜ਼ਦੂਰ ਜਥੇਬੰਦੀਆਂ ਨੂੰ ਆਗੂ ਰਹਿਤ ਕਰਨ ਦੇ ਯਤਨ ਤੇਜ਼ ਹੋ ਗਏ ਹਨ । ਮੁਲਾਜ਼ਮਾਂ ਦੀ ਨਵੀਂ ਪੱਕੀ ਭਰਤੀ ਦੀ ਥਾਂ ਠੇਕੇ 'ਤੇ ਭਰਤੀ ਕੀਤੀ ਜਾ ਰਹੀ ਹੈ । ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਨਵੀਂ ਵਿੱਦਿਅਕ ਨੀਤੀ ਰਾਹੀਂ ਵਿਦਿਆਰਥੀਆਂ ਅੰਦਰ ਗੈਰਵਿਗਿਆਨਕ,ਜਾਤ-ਪਾਤ,ਪਿਛਾਖੜੀ ਸਮਝ ਦੇਣ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਮਜ਼ਦੂਰਾਂ ਨੂੰ ਆਪਣੇ ਸੰਘਰਸ਼ ਤਿੱਖੇ ਕਰਨ ਦਾ ਸੱਦਾ ਦਿੱਤਾ ਹੈ। ਇਸ ਮੌਕੇ ਪ੍ਰਵੀਨ ਕੁਮਾਰ ਨਿਰਾਲਾ, ਆਸ਼ਾ ਵਰਕਰਜ਼ ਯੂਨੀਅਨ ਦੇ ਜਿਲਾ ਪ੍ਰਧਾਨ ਸ਼ਕੁੰਤਲਾ ਦੇਵੀ, ਪੇਂਡੂ ਮਜਦੂਰ ਯੂਨੀਅਨ ਆਗੂ ਕਮਲਜੀਤ ਸਨਾਵਾ, ਹਰੇ ਲਾਲ, ਹਰੀ ਰਾਮ, ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰੈਸ ਸਕੱਤਰ ਬੂਟਾ ਸਿੰਘ, ਡੀ.ਈ.ਐਫ ਦੇ ਆਗੂ ਮਾਸਟਰ ਭੁਪਿੰਦਰ ਵੜੈਚ ਨੇ ਵੀ ਸੰਬੋਧਨ ਕੀਤਾ।
ਇਹ ਵੀ ਪੜ੍ਹੋ: ਆਦਮਪੁਰ ਏਅਰਪੋਰਟ ਤੋਂ 38 ਯਾਤਰੀਆਂ ਨੂੰ ਲੈ ਕੇ ਮੁੰਬਈ ਲਈ ਉੱਡਿਆ ਜਹਾਜ਼, ਅੱਜ ਫਲਾਈਟ ਰਹੇਗੀ ਰੱਦ


shivani attri

Content Editor shivani attri