ਭਗਵਾਨ ਮਹਾਰਿਸ਼ੀ ਵਾਲਮੀਕਿ ਸ਼ੋਭਾ ਯਾਤਰਾ ਸਬੰਧੀ ਟ੍ਰੈਫਿਕ ਪੁਲਸ ਨੇ ਜਾਰੀ ਕੀਤਾ ਰੂਟ ਪਲਾਨ

Friday, Oct 07, 2022 - 01:29 AM (IST)

ਭਗਵਾਨ ਮਹਾਰਿਸ਼ੀ ਵਾਲਮੀਕਿ ਸ਼ੋਭਾ ਯਾਤਰਾ ਸਬੰਧੀ ਟ੍ਰੈਫਿਕ ਪੁਲਸ ਨੇ ਜਾਰੀ ਕੀਤਾ ਰੂਟ ਪਲਾਨ

ਜਲੰਧਰ : ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ’ਚ 8 ਅਕਤੂਬਰ ਨੂੰ ਜਲੰਧਰ ’ਚ ਵਿਸ਼ਾਲ ਸ਼ੋਭਾ ਸਜਾਈ ਜਾ ਰਹੀ ਹੈ। ਇਹ ਸ਼ੋਭਾ ਯਾਤਰਾ ਭਗਵਾਨ ਮਹਾਰਿਸ਼ੀ ਵਾਲਮੀਕਿ ਉਤਸਵ ਕਮੇਟੀ ਜਲੰਧਰ ਵੱਲੋਂ ਸਜਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਸ਼ੋਭਾ ਯਾਤਰਾ ਪ੍ਰਾਚੀਨ ਮੰਦਰ ਅਲੀ ਮੁਹੱਲਾ ਤੋਂ ਸ਼ੁਰੂ ਹੋ ਕੇ ਭਗਵਾਨ ਮਹਾਰਿਸ਼ੀ ਵਾਲਮੀਕਿ ਚੌਕ, ਸ਼੍ਰੀ ਰਾਮ ਚੌਕ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਅੱਡਾ ਟਾਂਡਾ, ਮਾਈ ਹੀਰਾ ਗੇਟ, ਸੀਤਲਾ ਮੰਦਰ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਤੋਂ ਹੁੰਦੇ ਹੋਏ ਪ੍ਰਾਚੀਨ ਮੰਦਰ ਅਲੀ ਮੁਹੱਲਾ ਵਿਖੇ ਹੀ ਸਮਾਪਤ ਹੋਵੇਗੀ। ਇਸ ਦਿਨ ਸ਼ੋਭਾ ਯਾਤਰਾ ਨੂੰ ਮੁੱਖ ਰੱਖਦਿਆਂ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਟ੍ਰੈਫਿਕ ਕਮਿਸ਼ਨਰੇਟ ਜਲੰਧਰ ਵੱਲੋਂ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਟਰੈਫਿਕ ਡਾਇਵਰਟ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ : ਆਸਟ੍ਰੇਲੀਆ ਸਰਕਾਰ ਨੇ ਬੁਢਲਾਡਾ ਦੇ ਮੁਨੀਸ਼ ਨੂੰ ਦਿੱਤਾ ਵੱਕਾਰੀ ਅਹੁਦਾ

ਟ੍ਰੈਫਿਕ ਡਾਇਵਰਟ ਕੀਤੇ ਗਏ ਪੁਆਇੰਟ

ਨਕੋਦਰ ਚੌਕ, ਸਕਾਈਲਾਰਕ ਚੌਕ, ਸਟੇਟ ਬੈਂਕ ਆਫ ਇੰਡੀਆ, ਪੀ.ਐੱਨ.ਬੀ. ਚੌਕ, ਜੀ.ਪੀ.ਓ. (ਪ੍ਰੈੱਸ ਕਲੱਬ) ਚੌਕ, ਸ੍ਰੀ ਨਾਮਦੇਵ ਚੌਕ, ਸ਼ਾਸਤਰੀ ਚੌਕ, ਪ੍ਰਤਾਪ ਬਾਗ, ਹੈਨਰੀ ਪੈਟਰੋਲ ਪੰਪ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਵਨ-ਵੇ, ਇਕਹਿਰੀ ਪੁਲੀ ਦੇ ਸਾਹਮਣੇ, ਹੁਸ਼ਿਆਰਪੁਰ ਰੇਲਵੇ ਫਾਟਕ, ਟਾਂਡਾ ਚੌਕ, ਟਾਂਡਾ ਰੇਲਵੇ ਫਾਟਕ, ਟੀ-ਪੁਆਇੰਟ ਗੋਪਾਲ ਨਗਰ , ਪੁਰਾਣੀ ਸਬਜ਼ੀ ਮੰਡੀ ਚੌਕ, ਮਹਾਲਕਸ਼ਮੀ ਨਰਾਇਣ ਮੰਦਰ ਨੇੜੇ ਪੁਰਾਮੀ ਜੇਲ੍ਹ, ਪਟੇਲ ਚੌਕ, ਬਸਤੀ ਅੱਡਾ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਫੁੱਟਬਾਲ ਚੌਕ ਆਦਿ।

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ’ਚ ਨੌਸਰਬਾਜ਼ਾਂ ਨੇ ਪਿਓ-ਪੁੱਤ ਤੋਂ ਲੁੱਟੇ 2 ਲੱਖ ਰੁਪਏ, ਹੈਰਾਨ ਕਰ ਦੇਵੇਗੀ ਘਟਨਾ

ਵਾਹਨ ਚਾਲਕਾਂ ਅਤੇ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸ਼ੋਭਾ ਯਾਤਰਾ ਵਾਲੇ ਦਿਨ ਉਪਰੋਕਤ ਨਿਰਧਾਰਤ ਰੂਟ ਦੀ ਵਰਤੋਂ ਕਰਨ ਦੀ ਬਜਾਏ ਡਾਇਵਰਟ ਕੀਤੇ ਰੂਟ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ ਟ੍ਰੈਫਿਕ ਪੁਲਸ ਦੇ ਹੈਲਪਲਾਈਨ ਨੰਬਰ 0181-2227296 ’ਤੇ ਸੰਪਰਕ ਕਰ ਸਕਦੇ ਹੋ।


author

Manoj

Content Editor

Related News