ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ''ਤੇ ਹੋਈ ਟਰਾਲਾ ਅਤੇ ਟੂਰਿਸਟ ਬੱਸ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

Tuesday, Dec 01, 2020 - 11:33 AM (IST)

ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ''ਤੇ ਹੋਈ ਟਰਾਲਾ ਅਤੇ ਟੂਰਿਸਟ ਬੱਸ ਦੀ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਗੜ੍ਹਸ਼ੰਕਰ(ਸੰਜੀਵ ਕੁਮਾਰ): ਅੱਜ ਸਵੇਰੇ ਗੜ੍ਹਸ਼ੰਕਰ ਦੇ ਹੁਸ਼ਿਆਰਪੁਰ ਰੋਡ 'ਤੇ ਟਰਾਲਾ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ, ਜਿਸ ਦੇ 'ਚ ਗੱਡੀਆਂ ਦੇ ਪਰਖੱਚੇ ਤੱਕ ਉੱਡ ਗਏ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮਿਲੀ ਜਾਣਕਾਰੀ ਦੇ ਅਨੁਸਾਰ ਚੰਡੀਗੜ੍ਹ ਤੋਂ ਜੰਮੂ ਵੱਲ ਨੂੰ ਜਾ ਰਹੀ ਟੂਰਿਸਟ ਬੱਸ ਜਦੋਂ ਗੜ੍ਹਸ਼ੰਕਰ ਤੇ ਹੁਸ਼ਿਆਰਪੁਰ ਰੋਡ ਤੇ ਪਹੁੰਚੀ ਤਾਂ ਅੱਗੋਂ ਆ ਰਹੇ ਟਰਾਲੇ ਨਾਲ ਜ਼ੋਰ ਨਾਲ ਟਕਰਾ ਗਈ। ਜਿਸ ਦੇ ਕਾਰਨ ਟਰਾਲੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ ਅਤੇ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ ਟਰਾਲਾ ਚਾਲਕ ਦਿਨੇਸ਼ ਦੱਤ ਸੋਨੂ ਪੁੱਤਰ ਪਰਮਾਨੰਦ ਦਸੂਹਾ ਮਾਮੂਲੀ ਜ਼ਖਮੀ ਹੋਇਆ। ਸੜਕ ਹਾਦਸੇ ਦਾ ਮੁੱਖ ਕਾਰਨ ਗ਼ਲਤ ਸਾਈਡ ਤੋਂ ਆ ਰਹੀ ਟੂਰਿਸਟ ਬੱਸ ਦੱਸਿਆ ਜਾ ਰਿਹਾ ਹੈ। ਥਾਣਾ ਗੜ੍ਹਸ਼ੰਕਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Aarti dhillon

Content Editor

Related News