ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

04/29/2019 10:05:07 AM

ਜਲੰਧਰ (ਸੋਨੂੰ) - ਜਲੰਧਰ ਦੇ ਡੀ. ਏ. ਵੀ. ਫਲਾਈਓਵਰ ਰੇਲਵੇ ਲਾਈਨਾਂ ਨੂੰ ਪਾਰ ਕਰਦੇ ਸਮੇਂ ਇਕ ਬਜ਼ੁਰਗ ਵਿਅਕਤੀ ਰੇਲ ਗੱਡੀ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਪਛਾਣ ਕਰਵਾਉਣ ਲਈ ਹਸਪਤਾਲ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਜੀ. ਆਰ. ਪੀ ਪੁਲਸ ਦੇ ਅਧਿਕਾਰੀ ਨਰਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਸੀ ਕਿ ਇਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆ ਜਾਣ ਕਾਰਨ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਹ ਪੁਲਸ ਪਾਰਟੀ ਸਣੇ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ 50 ਸਾਲ ਲੱਗ ਰਹੀ ਹੈ, ਜਿਸ ਨੇ ਸਫੇਦ ਰੰਗ ਦੀ ਕਮੀਜ਼ ਅਤੇ ਪੈਂਟ ਪਾਈ ਹੋਈ ਹੈ। ਲਾਸ਼ ਦੀ ਤਲਾਸ਼ੀ ਲੈਣ 'ਤੇ ਪੁਲਸ ਦੇ ਹੱਥ ਕੋਈ ਜ਼ਰੂਰੀ ਕਾਗਜ਼ਾਤ ਹੱਥ ਨਹੀਂ ਲੱਗ ਸਕਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ।

rajwinder kaur

This news is Content Editor rajwinder kaur