ਭਾਣਜਾ ਬਣ ਕੇ ਆਪਣੇ ਖ਼ਾਤੇ ''ਚ ਟਰਾਂਸਫ਼ਰ ਕਰ ਲਏ 5.40 ਲੱਖ ਰੁਪਏ, ਮਾਮਲਾ ਦਰਜ

Saturday, Jan 06, 2024 - 12:54 PM (IST)

ਭਾਣਜਾ ਬਣ ਕੇ ਆਪਣੇ ਖ਼ਾਤੇ ''ਚ ਟਰਾਂਸਫ਼ਰ ਕਰ ਲਏ 5.40 ਲੱਖ ਰੁਪਏ, ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ)-ਭਾਣਜਾ ਬਣ ਕੇ ਆਪਣੇ ਬੈਂਕ ਖ਼ਾਤੇ ਵਿਚ 5.40 ਲੱਖ ਰੁਪਏ ਟਰਾਂਸਫ਼ਰ ਕਰਵਾਉਣ ਵਾਲੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸੋਹਣ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਪਿੰਡ ਘੱਕੇਵਾਲ ਨੇ ਦੱਸਿਆ ਕਿ ਉਹ ਪੂਰੀ ਤਰ੍ਹਾਂ ਅਨਪੜ੍ਹ ਹੈ। ਉਸ ਨੂੰ ਉਸ ਦੇ ਮੋਬਾਇਲ ਫੋਨ ’ਤੇ ਕਾਲ ਆਈ ਕਿ ਉਹ ਉਸ ਦਾ ਭਾਣਜਾ ਬੋਲ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਕਾਲਰ ਨੇ ਉਸ ਦੀ ਭੈਣ ਅਤੇ ਉਸ ਦੇ ਸਾਰੇ ਪਰਿਵਾਰਕ ਮੈਂਬਰਾਂ ਸਬੰਧੀ ਵੀ ਉਸ ਨੂੰ ਦੱਸਿਆ ਕਿ ਉਸ ਨੇ ਦੱਸਿਆ ਕਿ ਉਸ ਨੂੰ ਐਂਬੈਸੀ ਵਿਚ ਬਿਠਾਇਆ ਗਿਆ ਹੈ, ਉਸ ਨੂੰ ਪੈਸਿਆਂ ਦੀ ਬਹੁਤ ਲੋੜ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਪਾਵਰਕਾਮ ਦਾ ਵੱਡਾ ਐਕਸ਼ਨ, ਇਨ੍ਹਾਂ ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਉਸ ਦੇ ਕਹਿਣ ’ਤੇ ਉਸ ਦੇ ਦੱਸੇ ਗਏ ਬੈਂਕ ਖ਼ਾਤੇ ਵਿਚ 2.20 ਲੱਖ ਰੁਪਏ ਟਰਾਂਸਫ਼ਰ ਕਰ ਦਿੱਤੇ। ਕੁਝ ਸਮੇਂ ਬਾਅਦ ਉਸ ਨੂੰ ਫੋਨ ਕਰਕੇ ਹੋਰ ਪੈਸਿਆਂ ਦੀ ਮੰਗ ਕੀਤੀ ਅਤੇ ਉਸ ਨੇ 3.20 ਲੱਖ ਰੁਪਏ ਹੋਰ ਟਰਾਂਸਫ਼ਰ ਕਰ ਦਿੱਤੇ। ਉਸ ਨੇ ਦੱਸਿਆ ਕਿ ਉਕਤ ਕਾਲਰ ਨੇ ਉਸ ਨੂੰ ਵਟਸਐੱਪ ’ਤੇ ਫੋਨ ਕਰਕੇ ਪੈਸਿਆਂ ਦੀ ਮੰਗ ਕੀਤੀ ਸੀ। ਉਸ ਨੇ ਦੱਸਿਆ ਕਿ ਜਦੋਂ ਬੈਂਕ ’ਚ ਜਾ ਕੇ ਖ਼ਾਤੇ ਸਬੰਧੀ ਜਾਣਕਾਰੀ ਹਾਸਲ ਕੀਤੀ ਤਾਂ ਕਿ ਉਕਤ ਖਾਤਾ ਜਲੰਧਰ ਦੇ ਜੰਨਤ ਵਰਮਾ ਦੇ ਨਾਂ ’ਤੇ ਸੀ, ਜਿਸ ਨਾਲ ਸਿੱਧ ਹੁੰਦਾ ਹੈ ਕਿ ਉਕਤ ਕਾਲਰ ਝੂਠ ਬੋਲ ਰਿਹਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਉਕਤ ਧੋਖੇਬਾਜ਼ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਅਤੇ ਉਸ ਦੇ ਪੈਸੇ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ। ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਖੋਧਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਠੰਡ ਨਾਲ ਮਰੇ 4 ਦਿਨ ਦੇ ਬੱਚੇ ਨੂੰ ਕਬਰ 'ਚੋਂ ਬਾਹਰ ਕੱਢ ਕਰਵਾਇਆ ਜਾਵੇਗਾ ਪੋਸਟਮਾਰਟਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News