ਟਰਾਂਸਪੋਰਟਰ ਦਾ ਐਲਾਨ, ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਦੇਵਾਂਗਾ 5 ਲੱਖ
Friday, Dec 21, 2018 - 11:14 AM (IST)

ਰੋਪੜ (ਸੱਜਣ ਸੈਣੀ)—ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੂਰੇ ਪੰਜਾਬ 'ਚ ਹਰ ਪਿੰਡ 'ਚ ਰਾਜਨੀਤੀ ਗਰਮਾਈ ਹੋਈ ਹੈ ਹੈ। ਹਰ ਕੋਈ ਆਪਣੀ ਜਿੱਤ ਦੇ ਦਾਅਵੇ ਠੋਕ ਰਿਹਾ ਹੈ। ਇਸ ਨੂੰ ਦੇਖਦੇ ਹੋਏ ਆਨੰਦਪੁਰ ਦੇ ਇਕ ਟਰਾਂਸਪੋਰਟਰ ਨੇ ਐਲਾਨ ਕੀਤਾ ਹੈ ਕਿ ਜੇਕਰ ਉਸ ਦੇ ਪਿੰਡ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਂਦੀ ਹੈ ਤਾਂ ਉਹ ਪਿੰਡ ਦੀ ਪੰਚਾਇਤ ਨੂੰ 5 ਲੱਖ ਰੁਪਏ ਦੇਣਗੇ। ਉਨ੍ਹਾਂ ਨੇ ਕਿਹਾ ਕਿ ਇਹ ਸ਼ੁਰੂਆਤ ਉਹ ਆਪਣੇ ਪਿੰਡ ਤੋਂ ਕਰ ਰਹੇ ਹਨ ਅਤੇ ਅੱਗੇ ਚੱਲ ਕੇ ਉਹ ਇਸ ਮੁਹਿੰਮ ਨੂੰ ਅੱਗੇ ਵਧਾਉਣਗੇ ਅਤੇ ਹੋਰ ਪਿੰਡਾਂ 'ਚ ਵੀ ਇਸ ਤਰ੍ਹਾਂ ਦਾ ਐਲਾਨ ਕਰਨਗੇ।