ਜਰਮਨ ਭੇਜਣ ਦੇ ਨਾਂ 'ਤੇ ਕੀਤੀ ਲੱਖਾਂ ਦੀ ਠੱਗੀ ਕਰਨ ਵਾਲਾ ਟਰੈਵਲ ਏਜੰਟ ਗ੍ਰਿਫ਼ਤਾਰ

Wednesday, Nov 06, 2024 - 05:17 PM (IST)

ਜਰਮਨ ਭੇਜਣ ਦੇ ਨਾਂ 'ਤੇ ਕੀਤੀ ਲੱਖਾਂ ਦੀ ਠੱਗੀ ਕਰਨ ਵਾਲਾ ਟਰੈਵਲ ਏਜੰਟ ਗ੍ਰਿਫ਼ਤਾਰ

ਭੁਲੱਥ (ਰਜਿੰਦਰ)- ਵਿਦੇਸ਼ ਜਰਮਨ ਭੇਜਣ ਦੇ ਨਾਂ 'ਤੇ 7 ਲੱਖ 20 ਹਜ਼ਾਰ ਰੁਪਏ ਦੀ ਧੋਖਾਦੇਹੀ ਕਰਨ ਦੇ ਮਾਮਲੇ ਵਿਚ ਥਾਣਾ ਭੁਲੱਥ ਦੀ ਪੁਲਸ ਨੇ ਅਖੌਤੀ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਟਰੈਵਲ ਏਜੰਟ ਦੀ ਪਛਾਣ ਰਜਿੰਦਰ ਕੁਮਾਰ ਪੁੱਤਰ ਜਗਦੀਸ਼ ਚੰਦ ਵਾਸੀ ਬਾਣੀਆਂ ਮੁਹੱਲਾ ਕਰਤਾਰਪੁਰ ਵਜੋਂ ਦੱਸੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਭੁਲੱਥ ਹਰਜਿੰਦਰ ਸਿੰਘ ਨੇ ਦਸਿਆ ਕਿ ਬੌਬੀ ਚੰਦ ਪੁੱਤਰ ਕਸ਼ਮੀਰ ਲਾਲ ਵਾਸੀ ਭੁਲੱਥ ਵੱਲੋਂ ਥਾਣਾ ਭੁਲੱਥ ਵਿਖੇ 21 ਅਗਸਤ 2024 ਨੂੰ ਰਜਿੰਦਰ ਕੁਮਾਰ ਪੁੱਤਰ ਜਗਦੀਸ਼ ਚੰਦ ਵਾਸੀ ਬਾਣੀਆਂ ਮੁਹੱਲਾ ਕਰਤਾਰਪੁਰ, ਗੌਰਵ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਬਲਿਆਲ ਥਾਣਾ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਹਾਲ ਵਾਸੀ ਰਸ਼ੀਆ ਖ਼ਿਲਾਫ਼ ਧਾਰਾ 420, 406 ਆਈ. ਪੀ. ਸੀ, 13 ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਕੇਸ ਦਰਜ ਹੋਇਆ ਸੀ। ਜਿਸ ਤੋਂ ਬਾਅਦ ਅਸ਼ਵਨੀ ਕੁਮਾਰ ਪੁੱਤਰ ਸਵਰਨ ਲਾਲ ਅਤੇ ਰਜਨੀ ਪਤਨੀ ਅਸ਼ਵਨੀ ਕੁਮਾਰ ਵਾਸੀ ਭੁਲੱਥ ਨੂੰ ਉਕਤ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਦੀਵਾਲੀ ਤੋਂ ਇਕ ਦਿਨ ਪਹਿਲਾਂ ਖ਼ਰੀਦਿਆ ਸੀ ਮੋਟਰਸਾਈਕਲ, ਵਾਪਰੇ ਭਾਣੇ ਨੇ ਘਰ 'ਚ ਵਿਛਾ ਦਿੱਤੇ ਸੱਥਰ

ਐੱਸ. ਐੱਚ. ਓ. ਭੁਲੱਥ ਹਰਜਿੰਦਰ ਸਿੰਘ ਨੇ ਦਸਿਆ ਕਿ ਬੌਬੀ ਚੰਦ ਪੁੱਤਰ ਕਸ਼ਮੀਰ ਲਾਲ ਵਾਸੀ ਭੁਲੱਥ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਦੱਸਿਆ ਸੀ ਕਿ ਉਸ ਨੇ ਆਪਣੇ ਲੜਕੇ ਸਾਗਰ ਨੂੰ ਵਿਦੇਸ਼ ਜਰਮਨ ਭੇਜਣ ਲਈ ਇਨ੍ਹਾਂ ਲੋਕਾਂ ਨਾਲ 14 ਲੱਖ ਰੁਪਏ ਵਿਚ ਗੱਲਬਾਤ ਕੀਤੀ ਸੀ। ਜਿਸ ਸਬੰਧੀ 7 ਲੱਖ 20 ਹਜ਼ਾਰ ਰੁਪਏ ਪਹਿਲਾਂ ਦਿੱਤੇ ਗਏ ਸਨ ਅਤੇ ਬਾਕੀ ਦੇ ਪੈਸੇ ਵਿਦੇਸ਼ ਪਹੁੰਚਣ ''ਤੇ ਦਿੱਤੇ ਜਾਣੇ ਸਨ। ਪਰ ਉਸਦੇ ਲੜਕੇ ਸਾਗਰ ਨੂੰ ਜਦੋਂ ਇੰਡੀਆ ਤੋਂ ਵਿਦੇਸ਼ ਭੇਜਿਆ ਗਿਆ ਅਤੇ ਰਸਤੇ ਵਿਚ ਉਸ ਦਾ ਕੋਈ ਥਹੁ ਪਤਾ ਨਹੀਂ ਲੱਗਾ। ਉਸ ਵੇਲੇ ਪੁਲਸ ਵੱਲੋਂ ਜਾਂਚ ਉਪਰੰਤ ਉਕਤ ਮੁਕੱਦਮਾ ਦਰਜ ਕੀਤਾ ਗਿਆ ਸੀ। ਐੱਸ. ਐੱਚ. ਓ. ਭੁਲੱਥ ਦਾ ਕਹਿਣਾ ਹੈ ਕਿ ਉਕਤ ਮੁਕੱਦਮੇ ਵਿਚ ਰਹਿੰਦੇ ਤਿੰਨ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 

ਇਹ ਵੀ ਪੜ੍ਹੋ- ਪ੍ਰੇਮਿਕਾ ਦੇ ਪਰਿਵਾਰ ਨੇ ਪ੍ਰੇਮੀ ਨੂੰ ਘਰ ਸੱਦ ਗੁੱਟ 'ਤੇ ਬੰਨ੍ਹਵਾ ਦਿੱਤੀ ਰੱਖੜੀ, ਫਿਰ ਜੋ ਹੋਇਆ...
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News