ਨਿਊਜ਼ੀਲੈਂਡ ਦਾ ਜਾਅਲੀ ਵੀਜ਼ਾ ਲਾ ਕੇ ਦੇਣ ਤੇ 11.10 ਲੱਖ ਦੀ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਗ੍ਰਿਫ਼ਤਾਰ
Saturday, Dec 02, 2023 - 06:16 PM (IST)

ਜਲੰਧਰ (ਮਹੇਸ਼) : ਸੰਤੋਖਪੁਰਾ ਨਿਵਾਸੀ ਹਰਮੇਸ਼ ਕੁਮਾਰ ਪੁੱਤਰ ਬਲਬੀਰ ਕੁਮਾਰ ਨੂੰ ਨਿਊਜ਼ੀਲੈਂਡ ਦਾ ਜਾਅਲੀ ਵੀਜ਼ਾ ਲਾ ਕੇ ਦੇਣ, ਵਿਦੇਸ਼ ਭੇਜਣ ਦੇ ਨਾਂ ’ਤੇ 11.10 ਲੱਖ ਦੀ ਠੱਗੀ ਮਾਰਨ ਅਤੇ ਚੈੱਕ ਬਾਊਂਸ ਹੋਣ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਟਰੈਵਲ ਏਜੰਟ ਨੂੰ ਬੱਸ ਅੱਡਾ ਚੌਕੀ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਚੌਕੀ ਇੰਚਾਰਜ ਐੱਸ. ਆਈ. ਸੁਰੇਸ਼ ਕੁਮਾਰ ਨੇ ਦੱਸਿਆ ਕਿ ਕਾਬੂ ਮੁਲਜ਼ਮ ਟਰੈਵਲ ਏਜੰਟ ਦੀ ਪਛਾਣ ਮਨਵੀਰ ਪੁੱਤਰ ਗੁਰਮੇਲ ਸਿੰਘ ਨਿਵਾਸੀ ਬਾਬਾ ਦੀਪ ਸਿੰਘ ਨਗਰ, ਪਠਾਨਕੋਟ ਬਾਈਪਾਸ, ਥਾਣਾ ਨੰਬਰ 8 ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਨੰਬਰ 6 ਵਿਚ ਆਈ. ਪੀ. ਸੀ. ਦੀ ਧਾਰਾ 406, 420 ਅਤੇ 13 ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ 22 ਨਵੰਬਰ ਨੂੰ 247 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਰਚਿਆ ਇਤਿਹਾਸ : ਦੁਨੀਆ ’ਚ ਪਹਿਲੀ ਵਾਰੀ ਹੋਈ ਇਹੋ ਜਿਹੀ ਤਕਨੀਕ ਦੀ ਖੋਜ
ਬੱਸ ਅੱਡਾ ਪੁਲਸ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਟਰੈਵਲ ਏਜੰਟ ਨੂੰ ਭਲਕੇ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਪੁੱਛਗਿੱਛ ਕਰ ਕੇ ਇਹ ਪਤਾ ਲਾਇਆ ਜਾ ਸਕੇ ਕਿ ਉਸਨੇ ਹੋਰ ਕਿੰਨੇ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : ਹਰਿਆਣਾ ’ਤੇ ਵੀ ਅਸਰ ਪਾ ਸਕਦੇ ਹਨ ਰਾਜਸਥਾਨ ਦੇ ਚੋਣ ਨਤੀਜੇ!
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8