ਚਿੱਕ-ਚਿੱਕ ਹਾਊਸ ਨੇੜੇ ਹੋਏ ਦਰਦਨਾਕ ਹਾਦਸੇ ਦਾ ਦੋਸ਼ੀ ਟਰੱਕ ਡਰਾਈਵਰ ਗ੍ਰਿਫ਼ਤਾਰ

Saturday, May 07, 2022 - 02:39 PM (IST)

ਚਿੱਕ-ਚਿੱਕ ਹਾਊਸ ਨੇੜੇ ਹੋਏ ਦਰਦਨਾਕ ਹਾਦਸੇ ਦਾ ਦੋਸ਼ੀ ਟਰੱਕ ਡਰਾਈਵਰ ਗ੍ਰਿਫ਼ਤਾਰ

ਜਲੰਧਰ (ਸੁਧੀਰ)- ਚਿੱਕ-ਚਿੱਕ ਹਾਊਸ ਨੇੜੇ ਵੀਰਵਾਰ ਨੂੰ ਹੋਏ ਦਰਦਨਾਕ ਹਾਦਸੇ ਦੇ ਦੋਸ਼ ’ਚ ਥਾਣਾ ਨੰ. 2 ਦੀ ਪੁਲਸ ਨੇ ਟਰੱਕ ਡਰਾਈਵਰ ਨੂੰ ਸ਼ੁੱਕਰਵਾਰ ਗੁਪਤ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ। ਏ. ਡੀ. ਸੀ. ਪੀ. ਸਿਟੀ-1 ਸੁਹੇਲ ਮੀਰ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਕੁਲਵਿੰਦਰ ਸਿੰਘ ਨਿਵਾਸੀ ਪਿੰਡ ਰੁੜਕਾ ਕਲਾਂ ਗੋਰਾਇਆ ਵਜੋਂ ਹੋਈ ਹੈ। ਵਰਣਨਯੋਗ ਹੈ ਕਿ ਬੀਤੇ ਦਿਨੀਂ ਨੇਹਾ ਨਾਂ ਦੀ ਵਿਆਹੁਤਾ ਨਿਵਾਸੀ ਆਜ਼ਾਦ ਨਗਰ ਭਾਰਗੋ ਕੈਂਪ ਆਪਣੇ ਮਾਤਾ-ਪਿਤਾ ਅਤੇ ਮਾਸੂਮ ਬੱਚੇ ਨਾਲ ਮੋਟਰਸਾਈਕਲ ’ਤੇ ਆਦਰਸ਼ ਨਗਰ ਦੇ ਪਾਰਕ ’ਚ ਸੈਰ ਕਰਨ ਲਈ ਜਾ ਰਹੀ ਸੀ। ਇਸ ਦੌਰਾਨ ਫੁੱਟਬਾਲ ਚੌਕ ਤੇ ਚਿਕਚਿਕ ਚੌਂਕ ਵਿਚਕਾਰ ਪਿੱਛਿਓਂ ਤੇਜ਼ ਰਫ਼ਤਾਰ ਆਏ ਟਰੱਕ ਡਰਾਈਵਰ ਨੇ ਉਨ੍ਹਾਂ ਦੇ ਮੋਟਰਸਾਈਕਲ ’ਚ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਆਹੁਤਾ ਨੇਹਾ ਦੇ ਸਰੀਰ ਦੇ ਕਈ ਅੰਗ ਸੜਕ ’ਚ ਖਿੱਲਰ ਗਏ। ਟਰੱਕ ਡਰਾਈਵਰ ਨੇਹਾ ਨੂੰ ਕਾਫ਼ੀ ਦੂਰ ਤੱਕ ਘੜੀਸਦਾ ਲੈ ਗਿਆ ਸੀ।

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਪੰਜਾਬ ’ਚ ਅੱਤਵਾਦ ਫ਼ੈਲਾਉਣ ਲਈ ਇਸਤੇਮਾਲ ਕੀਤੇ ਜਾ ਰਹੇ ਹਨ ਗ਼ਰੀਬ ਗ਼ੈਰ-ਸਿੱਖ ਨੌਜਵਾਨ

ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਘਟਨਾ ਤੋਂ ਬਾਅਦ ਪੂਰੇ ਇਲਾਕੇ ’ਚ ਚੀਕ-ਚਿਹਾੜਾ ਪੈ ਗਿਆ, ਜਿਸ ਤੋਂ ਬਾਅਦ ਲੋਕਾਂ ਨੇ ਟਰੱਕ ਡਰਾਈਵਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤਾ। ਏ. ਡੀ. ਸੀ. ਪੀ. ਸਿਟੀ-1 ਸੁਹੇਲ ਮੀਰ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਨ ਦੇ ਨਾਲ ਹੀ ਬੀਤੇ ਦਿਨੀਂ ਟਰੱਕ ਨੂੰ ਬਰਾਮਦ ਕਰ ਲਿਆ ਸੀ, ਜਦੋਂ ਕਿ ਡਰਾਈਵਰ ਨੂੰ ਪੁਲਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਕਰਜ਼ਾ ਚੁੱਕ ਕੇ ਵਿਦੇਸ਼ ਗਿਆ ਪਤੀ, ਹੋਰ ਬਦੱਤਰ ਹੋਏ ਹਾਲਾਤ, ਦੁਖ਼ੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News