ਟਰੱਕ ਡਰਾਈਵਰ ਚੂਰਾ-ਪੋਸਤ ਸਣੇ ਗ੍ਰਿਫ਼ਤਾਰ
Sunday, Apr 27, 2025 - 04:47 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਟਾਂਡਾ ਹੁਸ਼ਿਆਰਪੁਰ ਰੋਡ 'ਤੇ ਪਿੰਡ ਢੱਟ ਦੇ ਮੋੜ ਨੇੜਿਓਂ 1 ਟਰੱਕ ਡਰਾਈਵਰ ਨੂੰ ਚੂਰਾ-ਪੋਸਤ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਰਾਜਵਿੰਦਰ ਸਿੰਘ ਦੀ ਟੀਮ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਫੇਰਬਦਲ: 1 IPS ਤੇ 2 PPS ਅਧਿਕਾਰੀਆਂ ਦਾ ਤਬਾਦਲਾ
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਮੁਖ ਸਿੰਘ ਪੁੱਤਰ ਕਰਤਾਰਾ ਰਾਮ ਵਾਸੀ ਧੁੱਗਾ ਕਲਾ ਦੇ ਰੂਪ ਵਿਚ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਦੇ ਟਰੱਕ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ 1 ਕਿੱਲੋ 100 ਗ੍ਰਾਮ ਚੂਰਾ-ਪੋਸਤ ਬਰਾਮਦ ਕਰਨ ਉਪਰੰਤ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਕੀ ਹੈ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਡਰੈੱਸ ਕੋਡ ਹੋਇਆ ਲਾਜ਼ਮੀ, ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e