ਟਰੱਕ ਡਰਾਈਵਰ ਨਾਲ ਕੁੱਟਮਾਰ ਕਰਕੇ ਖੋਹੀ ਨਕਦੀ ਤੇ ਮੋਬਾਇਲ
Monday, Aug 04, 2025 - 05:39 PM (IST)

ਦਸੂਹਾ (ਝਾਵਰ)- ਕੋਮੀ ਰਾਜ ਮਾਰਗ ਦਸੂਹਾ ਨੇੜੇ ਉੱਚੀ ਬੱਸੀ ਵਿਖੇ 4 ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਜੰਮੂ ਤੋਂ ਚੰਡੀਗੜ੍ਹ ਜਾ ਰਹੇ ਇਕ ਟਰੱਕ ਨੰ. ਐੱਚ. ਆਰ. 63/4678 ਦੇ ਡਰਾਈਵਰ ਨੁੰ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਡਰਾਈਵਰ ਤੋਂ 4 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਇਲ ਖੋਹਣ ਦਾ ਸਮਾਚਾਰ ਮਿਲਿਆ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਵੱਡੀ ਅਪਡੇਟ, ਹਾਈਕੋਰਟ ਨੇ ਦਿੱਤੇ ਹੁਕਮ
ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਟਰੱਕ ਡਰਾਈਵਰ ਰਵੀ ਸ਼ੰਕਰ ਪੁੱਤਰ ਓਮਕਾਰ ਵਾਸੀ ਨਵਾਂ ਜ਼ਿਲ੍ਹਾ ਮੁਜੱਫ਼ਰਨਗਰ ਉੱਤਰ ਪ੍ਰਦੇਸ਼ ਨੇ ਦੱਸਿਆ ਕਿ ਇਨ੍ਹਾਂ 4 ਮੋਟਰਸਾਈਕਲ ਸਵਾਰਾਂ ਨੇ ਅੱਜ ਲਗਭਗ ਸਵਾਰ ਚਾਰ ਵਜੇ 'ਤੇ ਉੱਚੀ ਬੱਸੀ ਕੋਲ ਟਰੱਕ ਨੁੰ ਰੋਕ ਕੇ ਮੇਰੇ ਨਾਲ ਕੁੱਟਮਾਰ ਕੀਤੀ ਅਤੇ 4 ਹਜ਼ਾਰ ਰੁਪਏ ਨਕਦੀ ਸਮੇਤ ਮੇਰਾ ਮੋਬਾਇਲ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਜਦੋਂ ਥਾਣਾ ਮੁੱਖੀ ਦਸੂਹਾ ਰਜਿੰਦਰ ਸਿੰਘ ਮਨਹਾਸ ਨਾਲ ਗੱਲਬਾਤ ਕੀਤੀ ਗਈ ਕਿ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟਰੱਕ ਡਰਾਈਵਰ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Alert ਹੋ ਗਿਆ ਜਾਰੀ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਡੈਮ, BBMB ਨੇ ਖੋਲ੍ਹੇ 4 ਫਲੱਡ ਗੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e