ਸੜਕ ਹਾਦਸੇ ਦੌਰਾਨ ਟਰੱਕ ਚਾਲਕ ਦੀ ਮੌਤ
Saturday, Jul 12, 2025 - 01:09 PM (IST)

ਮੇਹਟੀਆਣਾ (ਸੰਜੀਵ)-ਹੁਸ਼ਿਆਰਪੁਰ-ਫਗਵਾੜਾ ਮਾਰਗ ’ਤੇ ਸਥਿਤ ਕਸਬਾ ਮੇਹਟੀਆਣਾ ਵਿਖੇ ਨਹਿਰ ਚੌਂਕ ਵਿਚਾਲੇ ਇਕ ਗੱਡੀ ਅਤੇ ਟਰੱਕ ਦੀ ਆਪਸ ’ਚ ਹੋਈ ਟੱਕਰ ਕਾਰਨ ਟਰੱਕ ਚਾਲਕ ਦੀ ਮੌਤ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੇਹਟੀਆਣਾ ਦੇ ਏ. ਐੱਸ. ਆਈ. ਗੁਲਸ਼ਨ ਕੁਮਾਰ ਨੇ ਦੱਸਿਆ ਕਿ ਇਕ ਟਰੱਕ ਜੋ ਲੁਧਿਆਣਾ ਤੋਂ ਮੇਹਟੀਆਣਾ ਵਿਖੇ ਸਥਿਤ ਜੀ. ਐੱਨ. ਏ. ਫੈਕਟਰੀ ਵੱਲ ਆ ਰਿਹਾ ਸੀ, ਜਦ ਇਹ ਟਰੱਕ ਮੇਹਟੀਆਣਾ ਵਿਖੇ ਸਥਿਤ ਚੌਂਕ ਕਰਾਸ ਕਰ ਰਿਹਾ ਸੀ ਤਾਂ ਕੋਟ ਫਤੂਹੀ ਸਾਈਡ ਤੋਂ ਆ ਰਹੀ ਗੱਡੀ ਦੀ ਉਸ ਨਾਲ ਟੱਕਰ ਹੋ ਗਈ, ਜਿਸ ਕਾਰਨ ਟਰੱਕ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਨੇੜੇ ਬਣੀ ਦੁਕਾਨ ਨਾਲ ਜਾ ਟਕਰਾਇਆ।
ਇਹ ਵੀ ਪੜ੍ਹੋ: ...ਤਾਂ ਬੰਦ ਕਰ ਦਿੱਤਾ ਜਾਵੇਗਾ ਪੂਰਾ ਜਲੰਧਰ, ਫਗਵਾੜਾ ਗੇਟ ਤੋਂ ਸ਼ੁਰੂਆਤ, ਜਾਣੋ ਕੀ ਹੈ ਵਜ੍ਹਾ
ਇਸ ਦੌਰਾਨ ਟਰੱਕ ਚਾਲਕ ਟਰੱਕ ਦੇ ਅੰਦਰ ਹੀ ਮੌਤ ਹੋ ਗਈ। ਪੁਲਸ ਮੁਤਾਬਕ ਹਾਦਸੇ ਦੌਰਾਨ ਮਾਰੇ ਗਏ ਟਰੱਕ ਚਾਲਕ ਦੀ ਪਛਾਣ ਪੀਰ ਗੁਲਾਮ ਪੁੱਤਰ ਸ਼ੌਕਤ ਅਲੀ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੋਸਟਮਾਟਮ ਕਰਵਾਉਣ ਉਪਰੰਤ ਪੁਲਸ ਨੇ ਮ੍ਰਿਤਕ ਦੇਹ ਉਨ੍ਹਾਂ ਦੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਪੁਲਸ ਵੱਲੋਂ ਇਸ ਹਾਦਸੇ ਸਬੰਧੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News, ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e