ਲਾਪਰਵਾਹ ਟਰੱਕ ਚਾਲਕ ਨੇ ਤਿੰਨ ਵਾਹਨਾਂ ਨੂੰ ਮਾਰੀ ਟੱਕਰ, ਇੱਕ ਵਿਅਕਤੀ ਦੀ ਮੌਤ
Friday, May 08, 2026 - 06:01 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਅੱਜ ਸ਼ਾਮ ਟਾਂਡਾ-ਸ਼੍ਰੀ ਹਰਗੋਬਿੰਦਪੁਰ ਰੋਡ ’ਤੇ ਪਿੰਡ ਪੁੱਲ ਪੁਖਤਾ ਨੇੜੇ ਇੱਕ ਲਾਪਰਵਾਹ ਟਰੱਕ ਚਾਲਕ ਵੱਲੋਂ ਤਿੰਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪੁੱਲ ਪੁਖਤਾ ਨੇੜੇ ਸੜਕ ਕਿਨਾਰੇ ਮੌਜੂਦ ਸੀ, ਜਦੋਂ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਤੋਂ ਬਾਅਦ ਟਰੱਕ ਚਾਲਕ ਲਾਪਰਵਾਹੀ ਨਾਲ ਵਾਹਨ ਭਜਾਉਂਦਾ ਹੋਇਆ ਮਿਆਣੀ ਮੋੜ ਨੇੜੇ ਪਹੁੰਚਿਆ, ਜਿੱਥੇ ਉਸ ਨੇ ਇੱਕ ਕਾਰ ਨੂੰ ਵੀ ਟੱਕਰ ਮਾਰ ਦਿੱਤੀ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਸ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
