ਕੁੱਤਾ ਘੁਮਾ ਰਹੇ ਵਿਅਕਤੀ ਨੂੰ ਕਾਰ ਚਾਲਕ ਨੇ ਮਾਰੀ ਟੱਕਰ, ਮੌਤ

09/29/2019 11:38:28 PM

ਜਲੰਧਰ, (ਮ੍ਰਿਦੁਲ)- ਮਾਡਲ ਟਾਊਨ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰੇ ਕੁੱਤਾ ਘੁਮਾ ਰਹੇ ਇਕ ਵਿਅਕਤੀ ਨੂੰ ਇਕ ਅਣਪਛਾਤੇ ਵਿਅਕਤੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਦੇਰ ਸ਼ਾਮ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਦੀਪਕ ਬਹਾਦਰ ਵਜੋਂ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਦੀਪਕ ਦੇ ਭਰਾ ਕਿਸ਼ਨਾ ਨੇ ਕਿਹਾ ਕਿ ਉਸ ਦਾ ਭਰਾ ਮਾਡਲ ਟਾਊਨ ’ਚ ਡਾਕਟਰ ਦੇ ਘਰ ਕੰਮ ਕਰਦਾ ਹੈ ਅਤੇ ਸਵੇਰੇ ਉਨ੍ਹਾਂ ਦਾ ਕੁੱਤਾ ਘੁਮਾਉਣ ਲਿਜਾਂਦਾ ਹੈ। ਸਵੇਰੇ ਜਦੋਂ ਉਹ ਕੁੱਤਾ ਘੁਮਾਉਂਦੇ ਹੋਏ ਸੈਰ ਕਰ ਰਿਹਾ ਸੀ ਤਾਂ ਅਚਾਨਕ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਮੌਕੇ ਤੋਂ ਫਰਾਰ ਹੋ ਗਿਆ। ਜਿਥੇ ਉਸ ਦੇ ਇਕ ਰਿਸ਼ਤੇਦਾਰ ਨੂੰ ਪਤਾ ਲੱਗਣ ’ਤੇ ਉਸ ਨੂੰ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਐੱਸ. ਐੱਚ. ਓ. ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਾਂਚ ਜਾਰੀ ਹੈ। ਜਲਦੀ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


Bharat Thapa

Content Editor

Related News