ਨੂਰਪੁਰਬੇਦੀ ਵਿਖੇ ਚਿੱਟੇ ਸਮੇਤ 2 ਮੋਟਰਸਾਈਕਲ ਸਵਾਰ ਗ੍ਰਿਫ਼ਤਾਰ

08/18/2022 6:20:39 PM

ਨੂਰਪੁਰਬੇਦੀ (ਭੰਡਾਰੀ)- ਸਥਾਨਕ ਪੁਲਸ ਨੇ ਗਸ਼ਤ ਦੌਰਾਨ ਚੈਕਿੰਗ ਕਰਦੇ ਸਮੇਂ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਚਿੱਟੇ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਨੂਰਪੁਰਬੇਦੀ ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਜਦੋਂ ਸ਼ਾਮੀਂ ਕਰੀਬ 4 ਵਜੇ ਏ. ਐੱਸ. ਆਈ. ਤੇਜਿੰਦਰ ਸਿੰਘ ਪੁਲਸ ਪਾਰਟੀ ਨਾਲ ਪਿੰਡ ਜੇਤੇਵਾਲ ਦੇ ਚੌਂਕ ਵਿਖੇ ਗਸ਼ਤ ਦੌਰਾਨ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ 2 ਵਿਅਕਤੀ ਜੋ ਨਸ਼ਾ ਖਾਣ ਅਤੇ ਨਸ਼ਾ ਵੇਚਣ ਦੇ ਆਦੀ ਹਨ, ਅੱਜ ਵੀ ਭਾਰੀ ਮਾਤਰਾ ’ਚ ਨਸ਼ੀਲਾ ਪਾਊਡਰ ਲੈ ਕੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੁੰਗਾ ਸਾਹਿਬ ਤੋਂ ਆਜ਼ਮਪੁਰ ਬਾਈਪਾਸ ਵੱਲ ਆ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ’ਚ ਵਧ ਰਹੀ ‘ਲੰਪੀ ਸਕਿਨ’ ਦੀ ਬੀਮਾਰੀ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ, ਦਿੱਤੇ ਇਹ ਹੁਕਮ

ਮਾਮਲੇ ਦੇ ਜਾਂਚ ਅਧਿਕਾਰੀ ਚੌਕੀ ਇੰਚਾਰਜ ਹਰੀਪੁਰ ਏ. ਐੱਸ. ਆਈ. ਲੇਖਾ ਸਿੰਘ ਨੇ ਦੱਸਿਆ ਕਿ ਜਦੋਂ ਉਕਤ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਤਾਂ ਉਨ੍ਹਾਂ ਪਾਸੋਂ 28 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਇਆ। ਮੋਟਰਸਾਈਕਲ ਸਵਾਰ ਵਿਅਕਤੀਆਂ ਜਿਨ੍ਹਾਂ ਦੀ ਪਛਾਣ ਓਂਕਾਰ ਸਿੰਘ ਪੁੱਤਰ ਗੁਰਚਰਨ ਸਿੰਘ ਨਿਵਾਸੀ ਨਵੀਂ ਆਬਾਦੀ ਨੂਰਪੁਰਬੇਦੀ ਅਤੇ ਗੁਰਵਿੰਦਰ ਸਿੰਘ ਪੁੱਤਰ ਚੰਨਣ ਸਿੰਘ ਨਿਵਾਸੀ ਪਿੰਡ ਲਸਾਡ਼ੀ, ਥਾਣਾ ਨੂਰਪੁਰਬੇਦੀ ਵਜੋਂ ਹੋਈ ਹੈ, ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਨੂੰ ਕਬਜ਼ੇ ’ਚ ਲੈ ਕੇ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਨੂੰ ਅੱਜ ਬਾਅਦ ਦੁਪਹਿਰ ਆਨੰਦਪੁਰ ਸਾਹਿਬ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਖੁਰਾਕ ਤੇ ਸਿਵਲ ਸਪਲਾਈ ਮਹਿਕਮੇ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ 'ਤੇ ਗਏ, ਜਾਣੋ ਵਜ੍ਹਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News