ਜਲੰਧਰ ਕਮਿਸ਼ਨਰੇਟ ਪੁਲਸ ਨੇ 30 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
Wednesday, Feb 12, 2025 - 03:07 PM (IST)
![ਜਲੰਧਰ ਕਮਿਸ਼ਨਰੇਟ ਪੁਲਸ ਨੇ 30 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ](https://static.jagbani.com/multimedia/2025_2image_15_06_583008970untitled-27copy.jpg)
ਜਲੰਧਰ (ਕੁੰਦਨ, ਪੰਕਜ, ਵਰੁਣ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ 30 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਵਾਈ ਪੁਆਇੰਟ ਭਗਤ ਸਿੰਘ ਕਾਲੋਨੀ ਵਿਖੇ ਇਕ ਇਤਲਾਹ ਦੇ ਆਧਾਰ 'ਤੇ ਚੈਕਿੰਗ ਕੀਤੀ ਤਾਂ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਾਤ ਵਿੱਚ ਵੇਖਿਆ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਡੂੰਘਾਈ ਨਾਲ ਤਲਾਸ਼ੀ ਲੈਣ ਉਪਰੰਤ ਉਕਤ ਨੌਜਵਾਨਾਂ ਦੇ ਕਬਜ਼ੇ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਪੂਹਲਾ ਥਾਣਾ ਭੀਖੀ ਵਿੰਧ, ਤਰਨਤਾਰਨ ਅਤੇ ਨਵਤੇਜ ਸਿੰਘ ਉਰਫ਼ ਨਵ ਪੁੱਤਰ ਕੁਲਵਿੰਦਰ ਸਿੰਘ ਵਾਸੀ ਥਾਣਾ ਅਮਰਗੜ੍ਹ, ਤਰਨਤਾਰਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐੱਫ਼. ਆਈ. ਆਰ. ਨੰਬਰ 10, ਮਿਤੀ 7 ਫਰਵਰੀ 2025 ਧਾਰਾ: 21-61-85 ਐੱਨ. ਡੀ. ਪੀ. ਐੱਸ. ਐਕਟ ਥਾਣਾ ਡਿਵੀਜ਼ਨ ਨੰ.1, ਜਲੰਧਰ ਦਰਜ ਕੀਤੀ ਗਈ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵੇਰਵੇ ਹਨ ਤਾਂ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਕੰਮ ਦਾ ਕਹਿ ਕੇ ਘਰੋਂ ਬਾਹਰ ਗਿਆ ਸੀ ਪੁੱਤ, ਅਗਲੇ ਦਿਨ ਨਹਿਰ ਕੋਲ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e