ਹੈਰੋਇਨ ਸਮੇਤ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ

Sunday, Sep 15, 2024 - 06:20 PM (IST)

ਬਲਾਚੌਰ/ਪੋਜੇਵਾਲ (ਕਟਾਰੀਆ)-ਪੁਲਸ ਵੱਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਥਾਣਾ ਪੋਜੇਵਾਲ ਦੇ ਥਾਣਾ ਮੁੱਖੀ ਸੁਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਪੋਜੇਵਾਲ ਦੇ ਏ. ਐੱਸ. ਆਈ. ਜਰਨੈਲ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਥਾਣਾ ਪੋਜੇਵਾਲ ਤੋਂ ਰਾਧਾ ਸਵਾਮੀ ਸਤਿਸੰਗ ਘਰ ਪਿੰਡ ਪੋਜੇਵਾਲ ਤੋਂ ਹੁੰਦੇ ਹੋਏ ਪਿੰਡ ਪੋਜੇਵਾਲ ਦੀ ਸਾਈਡ ਨੂੰ ਜਾ ਰਹੇ ਸਨ ਤਾਂ ਜਦੋਂ ਪੁਲਸ ਨੇੜੇ ਰਾਧਾ ਸਵਾਮੀ ਘਰ ਪਿੰਡ ਪੋਜੇਵਾਲ ਪੁੱਜੀ ਤਾਂ ਇਕ ਨੌਜਵਾਨ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਭੱਜਣ ਲੱਗਾ ਨੂੰ ਕਾਬੂ ਕੀਤਾ, ਜਿਸ ਦੀ ਪਛਾਣ ਸੁਖਦੇਵ ਸਿੰਘ ਸਪੁੱਤਰ ਫ਼ਕੀਰ ਸਿੰਘ ਵਾਸੀ ਖ਼ੋਜਾ ਬੇਟ ਥਾਣਾ ਸਦਰ ਬਲਾਚੋਰ ਵਜੋਂ ਹੋਈ।

ਇਹ ਵੀ ਪੜ੍ਹੋ- ਮੁੜ ਚਰਚਾ 'ਚ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ, ਪੁੱਤਰ 'ਵਾਰਿਸ' ਦੇ ਪਹਿਲੇ ਜਨਮ ਦਿਨ ਮੌਕੇ ਵੀਡੀਓ ਕੀਤੀ ਸਾਂਝੀ

ਉਕਤ ਮੁਲਜ਼ਮ ਤੋਂ 6 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਏ. ਐੱਸ. ਆਈ. ਜਰਨੈਲ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਮੁੱਢਲੀ ਤਫ਼ਤੀਸ਼ ਅਮਲ ਵਿਚ ਲਿਆਂਦੀ। ਦੋਸ਼ੀ ਸੁਖਦੇਵ ਸਿੰਘ ਉਕਤ ਵੱਲੋਂ ਇਕਸਾਫ ਕਰਨ ’ਤੇ ਦੌਰਾਨੇ ਤਫ਼ਤੀਸ਼ ਮੁਕੱਦਮਾ ਹਜਾਂ ਵਿਚ ਦੋਸ਼ੀ ਗੁਰਮੇਜ ਰਾਮ ਉਰਫ਼ ਗੇਜਾ ਪੁੱਤਰ ਪ੍ਰੀਤਮ ਦਾਸ ਵਾਸੀ ਲੰਗੜੋਆ ਥਾਣਾ ਸਦਰ ਨਵਾਸ਼ਹਿਰ ਵਜੋ ਹੋਈ ਪੋਜੇਵਾਲ ਦੀ ਪੁਲਸ ਵੱਲੋਂ ਉਕਤ ਦੋਨਾਂ ਵਿਅਕਤੀ ਨੂੰ ਮੌਕੇ ’ਤੇ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ ਰਹਿਣਗੇ ਬੰਦ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News