ਨਾਜਾਇਜ਼ ਹਥਿਆਰਾਂ ਤੇ ਨਕਦੀ ਸਣੇ 2 ਮੁਲਜ਼ਮ ਗ੍ਰਿਫ਼ਤਾਰ, 2 ਗਲੌਕ ਪਿਸਤੌਲ ਬਰਾਮਦ

Thursday, Jun 11, 2026 - 06:35 PM (IST)

ਨਾਜਾਇਜ਼ ਹਥਿਆਰਾਂ ਤੇ ਨਕਦੀ ਸਣੇ 2 ਮੁਲਜ਼ਮ ਗ੍ਰਿਫ਼ਤਾਰ, 2 ਗਲੌਕ ਪਿਸਤੌਲ ਬਰਾਮਦ

ਹਰਿਆਣਾ (ਰੱਤੀ, ਆਨੰਦ)-ਥਾਣਾ ਹਰਿਆਣਾ ਪੁਲਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਵੱਡੀ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਨਾਜਾਇਜ਼ ਹਥਿਆਰਾਂ ਅਤੇ ਭਾਰੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਐੱਸ. ਆਈ. ਨਵਜੋਤ ਸਿੰਘ ਸਮੇਤ ਪੁਲਸ ਪਾਰਟੀ ਭੰਗੀ ਪੁਲ, ਮਾਤਾ ਚਿੰਤਪੁਰਨੀ ਰੋਡ ’ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇਕ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਹੀਰਾ ਲਾਲ ਪੁੱਤਰ ਮਹਿੰਦਰ ਪਾਲ ਵਾਸੀ ਮੁਹੱਲਾ ਵਾਲਮੀਕਿ, ਹਰਿਆਣਾ ਅਤੇ ਕਰਨਬੀਰ ਸਿੰਘ ਉਰਫ਼ ਧਾਮੀ ਪੁੱਤਰ ਕੁਲਦੀਪ ਸਿੰਘ ਵਾਸੀ ਧਾਮੀਆਂ ਖੁਰਦ, ਥਾਣਾ ਟਾਂਡਾ, ਹਾਲ ਵਾਸੀ ਪਾਸੀ ਫਾਰਮ, ਹਰਿਆਣਾ ਨੇ ਆਪਸੀ ਮਿਲੀਭੁਗਤ ਨਾਲ ਨਾਜਾਇਜ਼ ਹਥਿਆਰ ਖ਼ਰੀਦ ਕੇ ਬਿਨਾਂ ਲਾਇਸੈਂਸ ਆਪਣੇ ਕਬਜ਼ੇ ’ਚ ਰੱਖੇ ਹੋਏ ਹਨ। 

ਇਹ ਵੀ ਪੜ੍ਹੋ: ਨਹਾਉਂਦੇ ਸਮੇਂ ਸਲਮਾਨ ਖ਼ਾਨ ਨਾਲ ਵਾਪਰੀ ਅਣਹੋਣੀ! ਨਹਿਰ 'ਚ ਰੁੜ੍ਹਿਆ ਪੰਜਾਬ ਪੁਲਸ ਦਾ ਮੁਲਾਜ਼ਮ
ਮੁਖ਼ਬਰ ਨੇ ਇਹ ਵੀ ਦੱਸਿਆ ਕਿ ਜੇਕਰ ਤੁਰੰਤ ਨਾਕਾਬੰਦੀ ਕੀਤੀ ਜਾਵੇ ਤਾਂ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਨਾਜਾਇਜ਼ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਜਾ ਸਕਦਾ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਨਾਕਾਬੰਦੀ ਕਰਕੇ ਕਾਰਵਾਈ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਇਕ ਕਾਰ ਸਮੇਤ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਗਲੌਕ ਪਿਸਤੌਲ, ਮੈਗਜ਼ੀਨਾਂ ਸਮੇਤ 20 ਜ਼ਿੰਦਾ ਕਾਰਤੂਸ (30 ਬੋਰ) ਅਤੇ 3 ਲੱਖ 50 ਹਜ਼ਾਰ ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ। ਬਰਾਮਦਗੀ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਕੁੱਤਿਆਂ ਨੇ ਨੋਚ-ਨੋਚ ਮਾਰ 'ਤੀ ਜਵਾਕੜੀ, ਮਾਪਿਆਂ ਦੀ ਸੀ ਇਕਲੌਤੀ ਧੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News