ਤਲਵਾੜਾ ਪੁਲਸ ਨੇ ਨਾਕੇ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
Saturday, May 02, 2026 - 04:08 PM (IST)
ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਵੱਲੋਂ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਦੋ ਵੱਖ-ਵੱਖ ਨਾਕਿਆਂ ਦੌਰਾਨ ਸ਼ਰਾਬ ਦੀਆਂ 42 ਬੋਤਲਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦਸਿਆ ਹੈ ਕਿ ਤਲਵਾੜਾ ਪੁਲਸ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਨਾਲ ਸ਼ਾਹ ਨਹਿਰ ਪੁੱਲ ਚੰਗੜਵਾਂ ਤੋਂ ਨਾਕੇ ਦੌਰਾਨ ਇਕ ਵਿਅਕਤੀ ਨੂੰ ਹਿਮਾਚਲ ਦੀਆਂ 24 ਬੋਤਲਾਂ ਮਾਰਕਾ ਸੰਤਰਾ ਦੇਸੀ ਸ਼ਰਾਬ ਸਮੇਤ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਉਸ ਨੇ ਆਪਣਾ ਨਾਮ ਵਰੁਨ ਕੁਮਾਰ ਉਰਫ਼ ਕਾਚਾ ਪੁੱਤਰ ਰਮੇਸ਼ ਕੁਮਾਰ ਵਾਸੀ ਬਾਵਾਖੇਲ ਜਲੰਧਰ ਹਾਲਵਾਸੀ ਮੇਨ ਮਾਰਕੀਟ ਤਲਵਾੜਾ ਦੱਸਿਆ। ਤਲਵਾੜਾ ਪੁਲਸ ਸਟੇਸ਼ਨ ਵਿਖੇ ਵਰੁਨ ਕੁਮਾਰ ਉਰਫ਼ ਕਾਚਾ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
ਐੱਸ. ਐੱਚ. ਓ. ਸਤਪਾਲ ਸਿੰਘ ਨੇ ਅੱਗੇ ਦਸਿਆ ਹੈ ਕਿ ਤਲਵਾੜਾ ਪੁਲਸ ਦੇ ਏ. ਐੱਸ. ਤਿਲਕ ਰਾਜ ਨੇ ਸਮੇਤ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਸੈਕਟਰ 3 ਨੇੜੇ ਪੁੱਜੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਵਿੰਦਰ ਸਿੰਘ ਉਰਫ਼ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਾਸੀ ਰਜਵਾਲ ਜੋਕਿ ਹਿਮਾਚਲ ਪ੍ਰਦੇਸ਼ ਸਾਈਡ ਤੋਂ ਸਸਤੀ ਸ਼ਰਾਬ ਲਿਆ ਕੇ ਥਾਣਾ ਤਲਵਾੜਾ ਅਤੇ ਹੋਰ ਨੇੜਲੇ ਖੇਤਰ 'ਚ ਵੇਚਦਾ ਹੈ। ਜੋ ਅੱਜ ਵੀ ਸ਼ਰਾਬ ਲੈ ਕੇ ਪਿੰਡ ਚੰਗੜਵਾ ਤੋਂ ਤਲਵਾੜਾ ਵੱਲ ਨੂੰ ਆ ਰਿਹਾ ਹੈ।
ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
ਏ. ਐੱਸ. ਆਈ. ਤਿਲਕ ਰਾਜ ਨੇ ਸਮੇਤ ਸਾਥੀ ਕਰਮਚਾਰੀਆ ਦੇ ਨਾਲ ਸ਼ਾਹ ਨਹਿਰ ਪੁੱਲ 'ਤੇ ਨਾਕਾਬੰਦੀ ਕੀਤੀ ਤਾਂ ਚੈਕਿੰਗ ਦੌਰਾਨ ਗੁਰਵਿੰਦਰ ਸਿੰਘ ਉਰਫ਼ ਪ੍ਰਿੰਸ ਨੂੰ ਕਾਬੂ ਕੀਤਾ, ਜਿਸ ਦੇ ਕਬਜੇ ਵਿੱਚੋਂ ਹਿਮਾਚਲ ਦੀਆਂ 18 ਬੋਤਲਾਂ ਮਾਰਕਾ ਨੂਰਪੁਰੀ ਸੰਤਰਾ ਬਰਾਮਦ ਹੋਈਆ। ਜਿਸ 'ਤੇ ਮੁਕੱਦਮਾ ਦਰਜ ਕੀਤਾ ਗਿਆ। ਜਿਸ 'ਤੇ ਗੁਰਵਿੰਦਰ ਸਿੰਘ ਉਰਫ਼ ਪ੍ਰਿੰਸ ਖ਼ਿਲਾਫ਼ ਤਲਵਾੜਾ ਪੁਲਸ ਸਟੇਸ਼ਨ ਵਿਖੇ ਐਕਸਾਈਜ਼ ਐਕਟ ਦੇ ਤਹਿਤ ਮੁੱਕਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
