ਨਸ਼ੀਲੀਆਂ ਗੋਲ਼ੀਆਂ, ਡਰੱਗ ਮਨੀ ਤੇ ਕਾਰ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Thursday, Jul 30, 2026 - 04:34 PM (IST)
ਦਸੂਹਾ (ਝਾਵਰ/ਨਾਗਲਾ)- ਦਸੂਹਾ ਪੁਲਸ ਵੱਲੋਂ 2 ਦੋਸ਼ੀਆਂ ਨੂੰ 138 ਨਸ਼ੀਲੀਆਂ ਗੋਲ਼ੀਆਂ, ਡਰੱਗ ਮਨੀ ਤੇ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਦੀਪ ਕੁਮਾਰ ਮਲਿਕ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾ 'ਤੇ ਡਾ. ਮਨਪ੍ਰੀਤ ਸ਼ੀਮਾਰ ਐੱਸ. ਪੀ. ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਹਰਗੁਰਦੇਵ ਸਿੰਘ ਡੀ. ਐੱਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਕ ਥਾਣਾ ਮੁੱਖੀ ਦਸੂਹਾ ਦਲਜੀਤ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਰਾਕੇਸ਼ ਕੁਮਾਰ ਸਮੇਤ ਪੁਲਸ ਕਰਮਚਾਰੀਆ ਨੇ ਛਾਂਗਲਾਂ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੀ।
ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਇਸ ਦੌਰਾਨ ਮੱਖਣਪ੍ਰੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬੁੱਢਾਬਾਲਾ ਥਾਣਾ ਭੈਣੀ ਮੀਆ ਖਾਂ ਜ਼ਿਲ੍ਹਾ ਗੁਰਦਾਸਪੁਰ ਕੋਲੋਂ 83 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਅਤੇ ਦੋਸ਼ੀ ਲੱਭਾ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੌਜਪੁਰ ਥਾਣਾ ਭੈਣੀ ਮੀਆ ਖਾਂ ਜ਼ਿਲ੍ਹਾ ਗੁਰਦਾਸਪੁਰ ਪਾਸੋਂ 55 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਅਤੇ ਡਰੱਗ ਮਨੀ 5000 ਰੁਪਏ ਭਾਰਤੀ ਕਰੰਸੀ ਸਮੇਤ ਕਾਰ ਨੰਬਰੀ ਪੀ. ਬੀ. 06 ਬੀ. ਏ. 5578 ਮਾਰਕਾ ਹੁਡਾਈ ਰੰਗ ਚਿੱਟਾ ਨੂੰ ਬਰਾਮਦ ਕੀਤਾ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
