ਕਣਕ ਚੋਰੀ ਕਰਨ ਵਾਲੇ ਦੋ ਮੁਲਜ਼ਮ ਕਣਕ ਸਮੇਤ ਪੁਲਸ ਅੜਿਕੇ
Thursday, May 15, 2025 - 06:41 PM (IST)

ਮੇਹਟੀਆਣਾ (ਸੰਜੀਵ)- ਥਾਣਾ ਮੇਹਟੀਆਣਾ ਦੀ ਪੁਲਸ ਨੇ ਕਣਕ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਦੋਸ਼ੀਆਂ ਪਾਸੋਂ ਦੋ ਕੁਇੰਟਲ 70 ਕਿਲੋ ਕਣਕ ਵੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਥਾਣਾ ਮੇਹਟੀਆਣਾ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਬੀਤੀ 13 ਮਈ ਨੂੰ ਇਕਬਾਲ ਸਿੰਘ ਪੁੱਤਰ ਦਲਵੀਰ ਸਿੰਘ ਵਾਸੀ ਪਿੰਡ ਹੁੱਕੜਾ, ਥਾਣਾ ਮੇਹਟੀਆਣਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਕਿ 13 ਮਈ ਨੂੰ ਉਹ ਕਿਸੇ ਨਿੱਜੀ ਕੰਮ ਲਈ ਦਸੂਹਾ ਗਿਆ ਹੋਇਆ ਸੀ। ਉਸ ਦਾ ਡੇਰਾ ਪਿੰਡ ਦੇ ਬਾਹਰਵਾਰ ਖੇਤਾਂ ਵਿੱਚ ਹੈ। ਉਸ ਨੂੰ ਸ਼ਾਮ 5:15 ਦੇ ਕਰੀਬ ਕਿਸੇ ਦਾ ਫੋਨ ਆਇਆ ਜਿਸ ਨੇ ਦੱਸਿਆ ਕਿ ਦੋ ਨੌਜਵਾਨ ਉਸ ਦੇ ਡੇਰੇ ਵਿੱਚੋਂ ਕਣਕ ਦੇ ਬੋਰੇ ਭਰ ਕੇ ਆਪਣੇ ਮੋਟਰਸਾਈਕਲ ਤੇ ਲੱਦ ਕੇ ਲਿਜਾ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ, ਛਿੜੀਆਂ ਨਵੀਆਂ ਚਰਚਾਵਾਂ
ਉਸ ਨੇ ਫੋਨ ਕਰਕੇ ਆਪਣੇ ਆਸ ਪਾਸ ਦੇ ਘਰ ਵਾਲਿਆਂ ਅਤੇ ਥਾਣਾ ਮੇਹਟੀਆਣਾ ਦੀ ਪੁਲਿਸ ਨੂੰ ਇਤਲਾਹ ਦਿੱਤੀ, ਜਿਨ੍ਹਾਂ ਨੇ ਕਣਕ ਚੋਰੀ ਕਰਨ ਵਾਲੇ ਦੋਵੇਂ ਚੋਰਾਂ ਨੂੰ ਰੰਗੇ ਹੱਥੀ ਕਾਬੂ ਕਰ ਲਿਆ। ਥਾਣਾ ਮੇਹਟੀਆਣਾ ਦੇ ਏ. ਐੱਸ. ਆਈ. ਗੁਲਸ਼ਨ ਕੁਮਾਰ ਨੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਤੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਪੁੱਛਗਿਛ ਵਾਸਤੇ ਰਿਮਾਂਡ ਲੈ ਕੇ ਦੋਸ਼ੀਆਂ ਦੀ ਨਿਸ਼ਾਨਦੇਹੀ ਅਤੇ ਦੋ ਕੁਇੰਟਲ 70 ਕਿਲੋ ਕਣਕ ਬਰਾਮਦ ਕਰ ਲਈ ਹੈ। ਪੁਲਸ ਮੁਤਾਬਕ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਬਲਜੀਤ ਸਿੰਘ ਉਰਫ਼ ਸੰਘਾ ਪੁੱਤਰ ਸਤਨਾਮ ਸਿੰਘ ਵਾਸੀ ਰਾਜਪੁਰ ਭਾਈਆਂ ਅਤੇ ਮਨੀ ਕੁਮਾਰ ਪੁੱਤਰ ਰਾਮ ਨਾਥ ਵਾਸੀ ਲਠਾਣੀ, ਜ਼ਿਲ੍ਹਾ ਊਨਾ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਖੇਤਾਂ 'ਚ ਵਿਅਕਤੀ ਦਾ ਕਤਲ, ਟਰੈਕਟਰ ਨਾਲ ਦੂਰ ਤੱਕ ਘੜੀਸਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e