ਸੀਮਿੰਟ ਸਟੋਰ ''ਤੇ ਫਾਇਰਿੰਗ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ
Wednesday, Oct 29, 2025 - 06:37 PM (IST)
ਗੜ੍ਹਸ਼ੰਕਰ (ਭਾਰਦਵਾਜ)- 8 ਅਕਤੂਬਰ ਨੂੰ ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਪਿੰਡ ਅੱਡਾ ਝੁੰਗੀਆ ਵਿਖੇ ਇਕ ਸੀਮਿੰਟ ਸਟੋਰ 'ਤੇ ਗੋਲ਼ੀ ਚਲਾਉਣ ਦੇ ਮਾਮਲੇ ਵਿਚ ਗੜ੍ਹਸ਼ੰਕਰ ਪੁਲਸ ਵੱਲੋਂ ਦੋ ਮੁਲਜ਼ਮ ਮਨਜੀਤ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਪਾਰੋਵਾਲ ਅਤੇ ਸਿਮਰਨਜੀਤ ਸਿੰਘ ਉਰਫ਼ ਸਿਮੂ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਮੋਰਾਂਵਾਲੀ ਹਾਲ ਵਾਸੀ ਪਿੰਡ ਠਾਣਾ ਥਾਣਾ ਗੜ੍ਹਸ਼ੰਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Big Breaking: ਪੰਜਾਬ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ 'ਤੇ ਇਕ ਹੋਰ ਮਾਮਲਾ ਦਰਜ
ਦੱਸ ਦਈਏ ਕਿ 8 ਅਕਤੂਬਰ ਨੂੰ ਕਰੀਬ ਨੌ ਵਜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਜਿਨ੍ਹਾਂ ਅਪਣੇ ਚਿਹਰੇ 'ਤੇ ਕੱਪੜਾ ਲਪੇਟਿਆ ਹੋਇਆ ਸੀ, ਉਨ੍ਹਾਂ ਨੇ ਸੰਦੀਪ ਕੁਮਾਰ ਦੀ ਸੀਮਿੰਟ ਦੁਕਾਨ 'ਤੇ ਗੋਲ਼ੀ ਚਲਾਈ ਸੀ। ਗੋਲ਼ੀ ਦੁਕਾਨ ਅੱਗੇ ਖੜ੍ਹੀ ਆਲਟੋ ਕਾਰ ਦੀ ਪਿੱਛਲੀ ਤਾਕੀ ਦੇ ਸ਼ੀਸ਼ੇ ਵਿਚ ਲੱਗੀ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਵਿਦੇਸ਼ੀ ਨੰਬਰ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਘਟਨਾ ਸਾਮਣੇ ਆਈ ਸੀ, ਜਿਸ ਤੋਂ ਬਾਅਦ ਗੜ੍ਹਸ਼ੰਕਰ ਹਲ਼ਕੇ ਹੋਰ ਵੀ ਥਾਵਾਂ 'ਤੇ ਗੋਲ਼ੀਆਂ ਚੱਲਣ ਦੀਆਂ ਵਾਰਦਾਤਾਂ ਹੋਈਆਂ ਸਨ, ਜਿਨ੍ਹਾਂ ਚੋਂ ਗੜ੍ਹਸ਼ੰਕਰ ਪੁਲਸ ਪਹਿਲਾਂ ਹੀ ਗੋਲੀਬਾਰੀ ਦੇ ਦੋਸ਼ੀਆਂ ਨੂੰ ਪੁਲਸ ਮੁਕਾਬਲੇ ਵਿਚ ਗ੍ਰਿਫ਼ਤਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ! ਪੰਜਾਬ 'ਚ ਬਦਲੇਗਾ ਪੂਰਾ ਸਿਸਟਮ, ਹੋਣਗੇ ਡਿਜੀਟਲ ਕੰਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
