ਸਰਕਾਰੀ ਗੋਦਾਮ ’ਚੋਂ ਕਣਕ ਚੋਰੀ ਕਰਦੇ 2 ਨੌਜਵਾਨ ਰੰਗੇ ਹੱਥੀਂ ਕਾਬੂ
Monday, Sep 21, 2026 - 12:37 PM (IST)
ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਚੱਕ ਹਕੀਮ ਵਿਖੇ ਬਣੇ ਸਰਕਾਰੀ ਕਣਕ ਦੇ ਗੋਦਾਮਾਂ ਵਿਚੋਂ ਚੋਰੀ ਦੀ ਨੀਅਤ ਨਾਲ ਦਾਖ਼ਲ ਹੋਏ ਦੋ ਨੌਜਵਾਨਾਂ ਨੂੰ ਉੱਥੇ ਤਾਇਨਾਤ ਮੁਲਾਜ਼ਮਾਂ ਅਤੇ ਸਥਾਨਕ ਲੋਕਾਂ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਨੇੜਲੇ ਪਿੰਡ ਖੰਗੂੜਾ ਦੇ ਰਹਿਣ ਵਾਲਿਆਂ ਵਜੋਂ ਹੋਈ ਹੈ। ਮੁਲਾਜ਼ਮਾਂ ਮੁਤਾਬਕ ਇਹ ਮੁਲਜ਼ਮ ਕਾਫ਼ੀ ਸਮੇਂ ਤੋਂ ਗੋਦਾਮ ਵਿੱਚੋਂ ਕਣਕ ਦੀਆਂ ਬੋਰੀਆਂ ਚੋਰੀ ਕਰ ਰਹੇ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੁਲਾਜ਼ਮਾਂ ਨੇ ਤੁਰੰਤ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਤਾਂ ਜੋ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ
ਪੁੱਛਗਿੱਛ ਦੌਰਾਨ ਫੜੇ ਗਏ ਨੌਜਵਾਨਾਂ ਨੇ ਕਬੂਲਿਆ ਕਿ ਉਹ ਆਪਣੀ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਕਣਕ ਦੀਆਂ ਬੋਰੀਆਂ ਚੋਰੀ ਕਰਦੇ ਸਨ। ਮੁਲਜ਼ਮਾਂ ਨੇ ਮੰਨਿਆ ਕਿ ਉਹ ਇਸ ਤੋਂ ਪਹਿਲਾਂ ਵੀ ਲਗਭਗ 6 ਵਾਰ ਅੱਡ-ਅੱਡ ਮੌਕਿਆਂ ’ਤੇ ਗੋਦਾਮ ਵਿੱਚੋਂ ਕਣਕ ਚੋਰੀ ਕਰ ਚੁੱਕੇ ਹਨ। ਮੁਲਜ਼ਮਾਂ ਵਿਚੋਂ ਇੱਕ ਨੇ ਖ਼ੁਲਾਸਾ ਕੀਤਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਹੈ ਅਤੇ ਜੇ. ਸੀ. ਟੀ. ਮਿੱਲ ਇਲਾਕੇ ਦੇ ਨੇੜਿਓਂ ਨਸ਼ੀਲੇ ਪਦਾਰਥ ਖ਼ਰੀਦਦਾ ਸੀ। ਆਪਣੀ ਗ਼ਲਤੀ ਕਬੂਲਦਿਆਂ ਮੁਲਜ਼ਮਾਂ ਨੇ ਅੱਗੇ ਤੋਂ ਅਜਿਹੀ ਹਰਕਤ ਨਾ ਕਰਨ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ ਜਾਨ
ਦੂਜੇ ਪਾਸੇ ਗੋਦਾਮ 'ਤੇ ਤਾਇਨਾਤ ਮੁਲਾਜ਼ਮਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਡਿਊਟੀ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਉੱਥੇ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ ਤੁਰੰਤ ਘੇਰਾਬੰਦੀ ਕਰਕੇ ਚੋਰੀ ਦੀ ਕੋਸ਼ਿਸ਼ ਕਰ ਰਹੇ ਦੋਵਾਂ ਨੌਜਵਾਨਾਂ ਨੂੰ ਮੌਕੇ ’ਤੇ ਹੀ ਦਬੋਚ ਲਿਆ ਗਿਆ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਉਹ ਚੌਕਸ ਸਨ। ਫਿਲਹਾਲ ਮਾਮਲੇ ਦੀ ਸੂਚਨਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਸ ਵਿਭਾਗ ਨੂੰ ਦੇ ਦਿੱਤੀ ਗਈ ਹੈ, ਜਿਸ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ ਸੰਭਾਲਣਗੇ ਸੁਰੱਖਿਆ ਦੀ ਕਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
