ਨਸ਼ੇ ਦੀ ਹਾਲਤ ''ਚ ਦੋ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੀਟਿਵ ਆਉਣ ''ਤੇ ਮਾਮਲਾ ਦਰਜ
Wednesday, Jul 15, 2026 - 05:11 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੁਸਤੈਦੀ ਦਿਖਾਉਂਦੇ ਹੋਏ ਨਸ਼ੇ ਦੀ ਹਾਲਤ ਵਿੱਚ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਮੁਲਜ਼ਮਾਂ ਦਾ ਡੋਪ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਸ ਨੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਇਲਾਕੇ ਵਿੱਚ ਗਸ਼ਤ ਅਤੇ ਚੈਕਿੰਗ 'ਤੇ ਸੀ। ਹਾਜੀਪੁਰ ਤੋਂ ਭੱਲੋਵਾਲ ਵੱਲ ਜਾਂਦੇ ਸਮੇਂ ਜਦੋਂ ਪੁਲਿਸ ਪਾਰਟੀ ਭੱਲੋਵਾਲ ਨਹਿਰ ਦੀ ਪੁੱਲੀ ਨੇੜੇ ਪਹੁੰਚੀ ਤਾਂ ਸੜਕ ਕਿਨਾਰੇ ਝਾੜੀਆਂ 'ਚ ਦੋ ਨੌਜਵਾਨ ਸ਼ੱਕੀ ਅਤੇ ਨਸ਼ੇ ਦੀ ਹਾਲਤ 'ਚ ਬੈਠੇ ਵਿਖਾਈ ਦਿੱਤੇ। ਪੁਲਸ ਕਰਮਚਾਰੀਆਂ ਨੇ ਮੁਸਤੈਦੀ ਨਾਲ ਦੋਵਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਫੜੇ ਗਏ ਨੌਜਵਾਨਾਂ ਦੀ ਪਛਾਣ ਮਨੀਸ਼ ਪੁੱਤਰ ਰਾਮ ਵਾਸੀ ਖਟਿਗੜ ਅਤੇ ਰਵੀ ਕੁਮਾਰ ਪੁੱਤਰ ਕ੍ਰਿਸ਼ਨ ਚੰਦ ਵਾਸੀ ਬੰਬੋਵਾਲ ਵੱਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
ਪੁਲਸ ਵੱਲੋਂ ਕਾਬੂ ਕੀਤੇ ਜਾਣ ਮਗਰੋਂ ਦੋਵਾਂ ਨੌਜਵਾਨਾਂ ਨੂੰ ਸਰਕਾਰੀ ਸਿਵਲ ਹਸਪਤਾਲ, ਮੁਕੇਰੀਆਂ ਵਿਖੇ ਡੋਪ ਟੈਸਟ ਲਈ ਲਿਜਾਇਆ ਗਿਆ। ਹਸਪਤਾਲ ਵੱਲੋਂ ਮਿਲੀ ਡੋਪ ਟੈਸਟ ਦੀ ਰਿਪੋਰਟ 'ਚ ਨਸ਼ੇ ਦੀ ਪੁਸ਼ਟੀ (ਪਾਜ਼ੀਟਿਵ) ਹੋਣ ਮਗਰੋਂ ਪੁਲਸ ਨੇ ਦੋਵਾਂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਦਿਆਂ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
