ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Sunday, Aug 02, 2026 - 12:07 PM (IST)

ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ) -ਟਾਂਡਾ ਪੁਲਸ ਨੇ 2 ਨੌਜਵਾਨਾਂ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡੀ. ਐੱਸ. ਪੀ. ਸਬ ਡਿਵੀਜ਼ਨ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਟੀਮ ਵੱਲੋਂ ਅੱਡਾ ਸਰਾਂ ਤੋਂ ਪਿੰਡ ਹੰਬੜਾਂ ਢਟਾਂ ਦੀ ਗਸ਼ਤ ਦੌਰਾਨ ਢੱਟ ਮੋੜ 'ਤੇ ਕਾਬੂ ਕੀਤੇ ਗਏ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਿੰਸ ਪੁੱਤਰ ਸਤਨਾਮ ਸਿੰਘ, ਸਨੀ ਕੁਮਾਰ ਪੁੱਤਰ ਵਿਜੇ ਕੁਮਾਰ ਦੋਨੋਂ ਵਾਸੀ ਪਿੰਡ ਬੈਂਚ ਵਾਜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...

ਉਨ੍ਹਾਂ ਹੋਰ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ ਨਸ਼ੇ ਵਾਲੀਆਂ 80 ਗੋਲ਼ੀਆਂ ਬਰਾਮਦ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਕਤ ਦੋਸ਼ੀਆਂ ਦੀ ਨਸ਼ੇ ਵਾਲੀ ਸਪਲਾਈ ਲਾਈਨ ਸਬੰਧੀ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ


author

shivani attri

Content Editor

Related News