ਪੁਲਸ ਨੇ ਕਾਰ ਸਵਾਰ 2 ਵਿਅਕਤੀਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
Sunday, Mar 16, 2025 - 05:09 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਕਾਰ ਸਵਾਰ 2 ਵਿਅਕਤੀਆਂ ਨੂੰ 60 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਹਿੰਦੀਪੁਰ ਪੁਲ ਦੇ ਥੱਲੇ ਮੌਜੂਦ ਸੀ ਕਿ ਗੜ੍ਹਸ਼ੰਕਰ ਵੱਲੋਂ ਆ ਰਹੀ ਇਟਿਅਸ ਕਾਰ ਨੰਬਰ ਪੀ. ਬੀ.11-ਸੀ. ਐੱਨ.-3442 ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਕਾਰ ਨੂੰ ਵਾਪਸ ਮੋੜਨ ਦੀ ਕੋਸ਼ਿਸ਼ ਕੀਤੀ ਪਰ ਜ਼ਿਆਦਾ ਟ੍ਰੈਫਿਕ ਹੋਣ ਕਰਕੇ ਸਫ਼ਲ ਨਹੀਂ ਹੋ ਪਾਇਆ।
ਥਾਣੇਦਾਰ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਰ ਦੇ ਡਰਾਈਵਰ ਅਤੇ ਉਸ ਦੇ ਨਾਲ ਬੈਠੇ ਹੋਰ ਵਿਅਕਤੀ ਨੂੰ ਕਾਬੂ ਕਰਕੇ, ਜਦੋਂ ਕਾਰ ਦੀ ਚੈਕਿੰਗ ਕੀਤੀ ਗਈ ਤਾਂ ਡੈਸ਼ਬੋਰਡ ’ਤੇ ਪਏ ਲਿਫ਼ਾਫ਼ੇ ਵਿਚੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਦੇ ਆਖਰੀ ਦਿਨ ਵੀ ਲੱਗੀਆਂ ਰੌਂਣਕਾਂ, ਵੱਖ-ਵੱਖ ਗੁਰੂਧਾਮਾਂ 'ਚ ਸੰਗਤਾਂ ਹੋਈਆਂ ਨਤਮਸਤਕ
ਥਾਣੇਦਾਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਪ੍ਰਗਣ ਸਿੰਘ ਵਾਸੀ ਪਿੰਡ ਖਾੜਕੂਵਾਲ ਥਾਣਾ ਔੜ ਅਤੇ ਮੁਸਤਾਕ ਪੁੱਤਰ ਰਿੰਮੂ ਵਾਸੀ ਮੀਰਪੁਰ ਲੱਖਾ ਥਾਣਾ ਔੜ ਵਜੋਂ ਹੋਈ ਹੈ। ਥਾਣੇਦਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e