ਨਵਾਂਸ਼ਹਿਰ ਪੁਲਸ ਨੇ 2 ਮੋਟਰਸਾਈਕਲ ਸਵਾਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Thursday, May 08, 2025 - 04:04 PM (IST)

ਨਵਾਂਸ਼ਹਿਰ ਪੁਲਸ ਨੇ 2 ਮੋਟਰਸਾਈਕਲ ਸਵਾਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ(ਤ੍ਰਿਪਾਠੀ) - ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ ਦੋ ਬਾਈਕ ਸਵਾਰਾਂ ਨੂੰ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਐੱਸ. ਆਈ. ਜਸਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਭਾਲ ਕਰ ਰਹੀ ਸੀ ਕਿ ਜਦੋਂ ਸੀ. ਆਈ. ਏ. ਸਟਾਫ਼ ਰੇਲਵੇ ਕਰਾਸਿੰਗ ਓਵਰ ਬ੍ਰਿਜ ਨੂੰ ਪਾਰ ਕਰਨ ਲੱਗਾ ਤਾਂ ਗੁੱਜਰਪੁਰ ਵਾਲੇ ਪਾਸੇ ਤੋਂ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਆਉਂਦਾ ਵਿਖਾਈ ਦਿੱਤਾ, ਜਿਸ ’ਤੇ ਦੋ ਨੌਜਵਾਨ ਸਵਾਰ ਸਨ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ! ਹੁਣ ਵਕਫ਼ ਬੋਰਡ ਦੇ ਇਨ੍ਹਾਂ ਕਰਮਚਾਰੀਆਂ ਦੇ ਕਰ 'ਤੇ ਤਬਾਦਲੇ

ਉਕਤ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਬਾਈਕ ਨੂੰ ਰੋਕ ਕੇ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਬਾਈਕ ਖੇਤਾਂ ਵਿੱਚ ਡਿੱਗ ਗਈ। ਇਸ ਦੌਰਾਨ ਮੋਟਰ ਸਾਈਕਲ ਤੋਂ ਇਕ ਗੂੜ੍ਹੇ ਭੂਰੇ ਰੰਗ ਦਾ ਬੈਗ ਵੀ ਡਿੱਗ ਪਿਆ। ਸਬ-ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਡਿੱਗੇ ਹੋਏ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। 

ਇਹ ਵੀ ਪੜ੍ਹੋ: ਮੁੜ ਭਖਿਆ BBMB ਦਾ ਮੁੱਦਾ, ਨੰਗਲ ਡੈਮ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਦਿੱਤਾ ਵੱਡਾ ਬਿਆਨ

ਸਬ-ਇੰਸਪੈਕਟਰ ਨੇ ਦੱਸਿਆ ਕਿ ਕਾਬੂ ਦੋਸ਼ੀਆਂ ਦੀ ਪਛਾਣ ਸਮੈਲ ਮਸੀਹ ਉਰਫ਼ ਰੋਮੀ ਪੁੱਤਰ ਸਰਵਣ ਮਸੀਹ ਵਾਸੀ ਤਲਵੰਡੀ ਗੁਰਾਇਆ ਥਾਣਾ ਦੇਹਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਅਤੇ ਹਰਪਾਲ ਮਸੀਹ ਉਰਫ਼ ਹੈਰੀ ਪੁੱਤਰ ਗੁਰਪਾਲ ਮਸੀਹ ਵਾਸੀ ਨਾਹਰਪੁਰ ਖੱਦਰ ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਸਬ-ਇੰਸਪੈਕਟਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਤੋਂ 11 ਤਾਰੀਖ਼ ਤੱਕ ਛੁੱਟੀਆਂ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News