ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Thursday, Aug 06, 2026 - 07:07 PM (IST)

ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਕਾਠਗੜ੍ਹ/ਬਲਾਚੋਰ (ਅਸ਼ਵਨੀ /ਰਾਜੇਸ਼ ਸ਼ਰਮਾ)- ਥਾਣਾ ਸਿਟੀ ਬਲਾਚੌਰ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਰਾਜਪਰਵਿੰਦਰ ਕੌਰ ਨੇ ਦੱਸਿਆ ਕਿ ਏ. ਐੱਸ. ਆਈ. ਭੂਸ਼ਣ ਲਾਲ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਮੇਨ ਚੌਂਕ ਬਲਾਚੌਰ ਤੋਂ ਹੁੰਦੇ ਹੋਏ ਕੰਗਣਾ ਪੁਲ ਵੱਲ ਨੂੰ ਜਾ ਰਹੇ ਸਨ ਅਤੇ ਜਦੋਂ ਪੁਲਸ ਟੀਮ ਸ਼ਨੀ ਦੇਵ ਮੰਦਿਰ ਵਾਲੇ ਰਸਤੇ ਨੇੜੇ ਪਹੁੰਚੀ ਤਾਂ ਪੁਲਸ ਪਾਰਟੀ ਨੂੰ ਵੇਖ ਕੇ ਦੋ ਨੌਜਵਾਨ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗ ਪਰ ਪੁਲਸ ਪਾਰਟੀ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਦੋਹਾਂ ਨੂੰ ਕਾਬੂ ਕਰ ਲਿਆ। 

ਇਹ ਵੀ ਪੜ੍ਹੋ: ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਆਪਣਾ ਨਾਮ ਸੰਦੀਪ ਕੁਮਾਰ ਉਰਫ਼ ਦੀਪਾ ਪੁੱਤਰ ਮਹਿੰਦਰਪਾਲ ਵਾਸੀ ਮੀਰਪੁਰ ਜੱਟਾਂ ਅਤੇ ਮਨਪ੍ਰੀਤ ਸਿੰਘ ਉਰਫ ਮਾਪੀ ਪੁੱਤਰ ਸਰਵਣ ਰਾਮ ਵਾਸੀ ਬੀਰੋਵਾਲ ਦੱਸਿਆ ਅਤੇ ਚੈਕਿੰਗ ਕਰਨ 'ਤੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੋਹਾਂ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News