ਨਿਹੰਗ ਬਾਣੇ ’ਚ ਮੋਟਰਸਾਈਕਲ ’ਤੇ ਘੁੰਮ ਰਹੇ 2 ਨੌਜਵਾਨ ਪਿਸਤੌਲ ਤੇ 2 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ
Monday, Jan 26, 2026 - 12:28 PM (IST)
ਨੂਰਪੁਰਬੇਦੀ (ਸੰਜੀਵ ਭੰਡਾਰੀ)- ਸਥਾਨਕ ਪੁਲਸ ਨੇ ਗਸ਼ਤ ਦੌਰਾਨ ਨਿਹੰਗ ਬਾਣੇ ’ਚ ਘੁੰਮ ਰਹੇ 2 ਮੋਟਰਸਾਈਕਲ ਸਵਾਰ ਨੌਵਜਾਨਾਂ ਨੂੰ ਇਕ ਪਿਸਤੌਲ ਤੇ 2 ਜ਼ਿੰਦਾ ਕਾਰਤੂਸ ਸਣੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਨੂਰਪੁਰਬੇਦੀ ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਏ. ਐੱਸ. ਆਈ. ਰਾਮ ਕੁਮਾਰ ਪੁਲਸ ਪਾਰਟੀ ਸਮੇਤ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਸਬੰਧੀ ਪਿੰਡ ਹਿਆਤਪੁਰ ਤੋਂ ਗੋਪਾਲਪੁਰ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਰਾਤ ਕਰੀਬ 12:10 ਵਜੇ, ਪਿੰਡ ਹਿਆਤਪੁਰ ਨੇੜੇ ਬਾਗ ਦੇ ਕੋਲ ਗੋਪਾਲਪੁਰ ਸਾਈਡ ਤੋਂ ਇਕ ਮੋਟਰਸਾਈਕਲ ਆਉਂਦਾ ਵਿਖਾਈ ਦਿੱਤਾ, ਜਿਸ ’ਤੇ 2 ਸਰਦਾਰ ਨਿਹੰਗ ਬਾਣੇ ’ਚ ਨੌਜਵਾਨ ਸਵਾਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਨਗਰ ਨਿਗਮ ਦੇ ਟਿਊਬਵੈੱਲ ਆਪ੍ਰੇਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੁਲਸ ਪਾਰਟੀ ਨੂੰ ਵੇਖਦੇ ਹੀ ਦੋਵੇਂ ਵਿਅਕਤੀ ਘਬਰਾ ਕੇ ਮੋਟਰਸਾਈਕਲ ਮੋੜ ਕੇ ਵਾਪਸ ਜਾਣ ਲੱਗੇ, ਜਿਸ ’ਤੇ ਏ. ਐੱਸ. ਆਈ. ਰਾਮ ਕੁਮਾਰ ਨੇ ਸ਼ੱਕ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰ ਲਿਆ। ਜਾਂਚ ਦੌਰਾਨ ਮੋਟਰਸਾਈਕਲ ਚਾਲਕ ਨੇ ਆਪਣਾ ਨਾਂ ਸਤਨਾਮ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਮੀਰਮੀਰਾ, ਥਾਣਾ ਸਿਟੀ ਫਤਿਹਗੜ੍ਹ ਸਾਹਿਬ, ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੱਸਿਆ ਜਦ ਕਿ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਮ ਸਿਕੱਤਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਭੇਲ, ਥਾਣਾ ਗੋਇੰਦਵਾਲ ਸਾਹਿਬ, ਜ਼ਿਲ੍ਹਾ ਤਰਨਤਾਰਨ ਸਾਹਿਬ ਦੱਸਿਆ। ਤਲਾਸ਼ੀ ਦੌਰਾਨ ਸਿਕੱਤਰ ਸਿੰਘ ਦੇ ਲੱਕ ਨਾਲ ਬੰਨੇ ਨੀਲੇ ਰੰਗ ਦੇ ਪਰਨੇ ’ਚੋਂ ਇਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਸਬੰਧ ’ਚ ਥਾਣਾ ਨੂਰਪੁਰਬੇਦੀ ਵਿਖੇ ਮਾਮਲਾ ਦਰਜ ਕਰ ਕੇ ਦੋਵੇਂ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਕਾਂਸਟੇਬਲ 'ਤੇ ਡਿੱਗੀ ਗਾਜ! ਹੋ ਗਿਆ ਵੱਡਾ ਐਕਸ਼ਨ, ਕਾਰਨਾਮਾ ਜਾਣ ਰਹਿ ਜਾਓਗੇ ਦੰਗ
ਪੁਲਸ ਅਧਿਕਾਰੀਆਂ ਮੁਤਾਬਕ ਦੋਵੇਂ ਦੋਸ਼ੀਆਂ ਨੂੰ ਅੱਜ ਬਾਅਦ ਦੁਪਹਿਰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਪੁਲਸ ਨੇ ਸਪਸ਼ਟ ਕੀਤਾ ਹੈ ਕਿ ਇਲਾਕੇ ’ਚ ਅਮਨ-ਕਾਨੂੰਨ ਨਾਲ ਖਿਲਵਾੜ੍ਹ ਕਰਨ ਵਾਲਿਆਂ ਖ਼ਿਲਾਫ ਅਜਿਹੀਆਂ ਸਖ਼ਤ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ: Punjab: ਸੜਕ 'ਤੇ ਖੜ੍ਹੀ ਕਾਰ ਦਾ ਅੰਦਰਲਾ ਹਾਲ ਵੇਖ ਲੋਕਾਂ ਦੇ ਉੱਡੇ ਹੋਸ਼! ਇਸ ਹਾਲ 'ਚ ਮਿਲਿਆ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
