ਰੰਜਿਸ਼ ਦੇ ਚਲਦਿਆਂ ਦੋ ਭਰਾਵਾਂ ਨਾਲ ਕੀਤੀ ਕੁੱਟਮਾਰ, ਮਾਮਲਾ ਦਰਜ

Friday, Sep 20, 2024 - 04:58 PM (IST)

ਰੰਜਿਸ਼ ਦੇ ਚਲਦਿਆਂ ਦੋ ਭਰਾਵਾਂ ਨਾਲ ਕੀਤੀ ਕੁੱਟਮਾਰ, ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਅਨਾਜ ਮੰਡੀ ਖੋਖਰ ਵਿਚ ਕਿਸੇ ਰੰਜਿਸ਼ ਦੇ ਚਲਦਿਆਂ ਦੋ ਭਰਾਵਾਂ ਨਾਲ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਮਨਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਰਾਏਪੁਰ ਦੇ ਬਿਆਨ ਦੇ ਆਧਾਰ 'ਤੇ ਕਮਲ ਪੁੱਤਰ ਦਵਿੰਦਰ ਸਿੰਘ ਵਾਸੀ ਦਾਤਾ, ਸੀਤੂ ਵਾਸੀ ਕੁਰਾਲਾ ਕਲਾ,ਘੁੱਦਾ, ਰਮਨ ਅਤੇ ਕਮਲ ਵਾਸੀ ਘੋੜੇਵਾਹਾ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ। 

ਆਪਣੇ ਬਿਆਨ ਵਿਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਨੇ 3 ਸਤੰਬਰ ਨੂੰ ਉਸ ਨੂੰ ਅਤੇ ਉਸ ਦੇ ਭਰਾ ਲਖਵਿੰਦਰ ਸਿੰਘ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਸੀ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਗਦੀਪ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਸ਼ਹਿਰ 'ਤੇ ਬਲੈਕਆਊਟ ਦਾ ਖ਼ਤਰਾ, ਜਾਣੋ ਕੀ ਹੈ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News