ਮਾਮਲਾ ਦੋ ਭਰਾਵਾਂ ਵੱਲੋਂ ਬਿਆਸ ਦਰਿਆ ’ਚ ਛਾਲ ਮਾਰਨ ਦਾ, 10 ਦਿਨ ਬਿਤਣ ’ਤੇ ਵੀ ਨਹੀਂ ਮਿਲਿਆ ਕੋਈ ਸੁਰਾਗ

08/27/2023 11:57:33 AM

ਸੁਲਤਾਨਪੁਰ ਲੋਧੀ (ਧੀਰ)-ਜਲੰਧਰ ਦੇ ਐੱਸ. ਐੱਚ. ਓ. ਨਵਦੀਪ ਸਿੰਘ ਵੱਲੋਂ ਕਥਿਤ ਤੌਰ ’ਤੇ ਦਰਿਆ ਬਿਆਸ ’ਚ ਛਾਲ ਮਾਰ ਵਾਲੇ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਬੀਰ ਸਿੰਘ ਢਿੱਲੋਂ ਦਾ 10 ਦਿਨ ਬਿਤਣ ’ਤੇ ਵੀ ਪੁਲਸ ਨੂੰ ਕੋਈ ਸੁਰਾਗ ਨਹੀਂ ਮਿਲਿਆ। ਫਿਲਹਾਲ ਹਾਲੇ ਵੀ ਐੱਨ. ਡੀ. ਆਰ. ਐੱਫ਼, ਗੋਤਾਖੋਰਾਂ ਅਤੇ ਪੁਲਸ ਦੀਆਂ ਟੀਮਾਂ ਦੋਵਾਂ ਦੀ ਭਾਲ ’ਚ ਜੁਟੀਆਂ ਹੋਈਆਂ ਹਨ। ਜ਼ਿਕਰਯੋਗ ਹੈ ਕਿ 17 ਅਗਸਤ ਨੂੰ ਪਤੀ-ਪਤਨੀ ਦੇ ਇਕ ਘਰੇਲੂ ਨੂੰ ਹੱਲ ਕਰਨ ਲਈ ਜਲੰਧਰ ਦੇ ਥਾਣਾ ਨੰ. 1 ’ਚ ਦੋਵੇ ਧਿਰਾਂ ਇਕੱਠੀਆਂ ਹੋਈਆਂ ਸਨ। ਲੜਕੇ ਧਿਰ ਵੱਲੋਂ ਆਏ ਮਾਨਵਜੀਤ ਸਿੰਘ ਢਿੱਲੋਂ ’ਤੇ ਪੁਲਸ ਪਾਰਟੀ ਵੱਲੋਂ ਨਾਜਾਇਜ਼ ਤਸ਼ੱਦਦ ਕਰਨ ਅਤੇ ਉਸ ਦੀ ਪੱਗ ਲਾਉਣ ’ਤੇ ਉਸ ਦਾ ਭਰਾ ਜਸ਼ਨਬੀਰ ਸਿੰਘ ਢਿੱਲੋਂ ਇਹ ਸਭ ਕੁੱਝ ਨਾ ਸਹਾਰ ਸਕਿਆ ਤਾਂ ਉਸ ਨੇ ਦਰਿਆ ਬਿਆਸ ’ਚ ਛਾਲ ਮਾਰ ਦਿੱਤੀ, ਜਿਸ ਦੇ ਮਗਰ ਹੀ ਮਾਨਵਜੀਤ ਸਿੰਘ ਢਿੱਲੋਂ ਨੇ ਛਾਲ ਮਾਰ ਦਿੱਤੀ ਸੀ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵੰਡ ਚੌਧਰੀਆਂ ਜਸਪਾਲ ਸਿੰਘ ਨੇ ਦੱਸਿਆ ਕਿ ਡੀ. ਐੱਸ. ਪੀ. ਬਬਨਦੀਪ ਸਿੰਘ ਦੀਆਂ ਹਦਾਇਤਾਂ ’ਤੇ ਮਾਮਲੇ ਨੂੰ ਹੱਲ ਕਰਨ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਕਤ ਟੀਮਾਂ ਵੱਲੋਂ ਐੱਨ. ਡੀ. ਆਰ. ਐੱਫ. ਅਤੇ ਗੋਤਾਖੋਰਾਂ ਦੀਆਂ ਟੀਮਾਂ ਦੀ ਮਦਦ ਦਰਿਆ ’ਚ ਛਾਲ ਮਾਰਨ ਵਾਲੇ ਦੋਵਾਂ ਭਰਾਵਾਂ ਮਾਨਵਜੀਤ ਸਿੰਘ ਢਿੱਲੋਂ ਤੇ ਜਸ਼ਨਬੀਰ ਸਿੰਘ ਢਿੱਲੋਂ ਦੀ ਖੋਜ ਜਾਰੀ ਹੈ, ਹਾਲੇ ਤਕ ਕੋਈ ਸਫ਼ਲਤਾ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ- ਫਰਾਰ ਕੈਦੀ ਦਾ ਪਿੱਛਾ ਕਰਦੀ ਪੁਲਸ ਗੱਡੀ 'ਚ ਬੈਠੇ ਦੂਜੇ ਕੈਦੀ ਨੂੰ ਭੁੱਲੀ, ਉਹ ਵੀ ਹੋਇਆ ਫਰਾਰ

ਉਨ੍ਹਾਂ ਦੱਸਿਆ ਕਿ ਤਲਵੰਡੀ ਚੌਧੀਆਂ ਇਲਾਕੇ ਦੇ ਨਾਲ ਲੱਗਦੇ ਥਾਣਿਆਂ, ਤਰਨਤਾਰਨ, ਚੋਹਲਾਂ ਸਾਹਿਬ, ਮੁੰਡਾ ਪਿੰਡ ਅਤੇ ਦਰਿਆ ਨਾਲ ਲੱਗਦੇ ਪਿੰਡਾਂ/ਨਹਿਰਾਂ, ਹਰੀਕੇ ਪੱਤਣ, ਗੋਇੰਦਵਾਲ ਸਾਹਿਬ, ਹੁਸੇਨੀਵਾਲਾ ਬਾਰਡਰ ਵਿਖੇ ਰਹਿ ਰਹੇ ਮੁਲਾਜ਼ਮਾਂ ਨੂੰ ਉਕਤ ਨੌਜਵਾਨਾਂ ਬਾਰੇ ਸੂਚਨਾ ਦੇ ਦਿੱਤੀ ਹੈ। ਨਾਲ ਹੀ ਉਨ੍ਹਾਂ ਦੀਆਂ ਫੋਟੋਆਂ ਭੇਜੀਆਂ ਗਈਆਂ ਹਨ। ਦੋਵਾਂ ਭਰਾਵਾਂ ਬਾਰੇ ਪਤਾ ਲੱਗਣ ’ਤੇ ਤੁਰੰਤ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੂੰ ਸੂਚਨਾ ਦੇਣ ਲਈ ਕਿਹਾ ਗਿਆ ਹੈ। ਐੱਸ. ਐੱਚ. ਓ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਜਾਂਚ ਜ਼ਿਲਾ ਜਲੰਧਰ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਦੇ ਨੌਜਵਾਨ ਰਹਿਣ ਵਾਲੇ ਹਨ, ਉਥੇ ਹੀ ਕੇਸ ਦਰਜ ਹੋਵੇਗਾ।

ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਕੈਨੇਡਾ 'ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News