ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Wednesday, Aug 19, 2026 - 07:40 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ ਹੋਏ 2 ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਬਹਿਰਾਮ ਵਿਖੇ ਤਾਇਨਾਤ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਬਹਿਰਾਮ ਹੁੰਦੇ ਹੋਏ ਟੋਲ ਪਲਾਜ਼ਾ ਬਹਿਰਾਮ, ਜੱਸੋ ਮਜਾਰਾ ਅਤੇ ਮੁੰਨਾ ਫਰਾਲਾ ਦੇ ਰਸਤੇ ਕਟਾਰੀਆ ਦਾਣਾ ਮੰਡੀ ਤੋਂ ਸੁੰਢ ਵੱਲ ਜਾ ਰਹੀ ਸੀ ਕਿ ਜਦੋਂ ਪੁਲਸ ਪਾਰਟੀ ਸ਼ਮਸ਼ਾਨਘਾਟ ਸੁੰਢ ਨੇੜੇ ਪੁੱਜੀ ਤਾਂ ਇਕ ਨੌਜਵਾਨ ਨੂੰ ਸ਼ਮਸ਼ਾਨਘਾਟ 'ਚ ਕਿਸੇ ਚੀਜ਼ ਦੀ ਸੁੰਘਦਾ ਹੋਇਆ ਦਿਖਾਈ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਪੁਲਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਹੱਥ ’ਚ ਫੜੀਆਂ ਚੀਜ਼ਾਂ ਨੂੰ ਹੇਠਾਂ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰ ਕੇ ਜਦੋਂ ਉਸ ਵੱਲੋਂ ਸੁੱਟੀ ਗਈ ਚਾਂਦੀ ਦੀ ਫੁਆਇਲ, ਇਕ ਲਾਈਟਰ ਅਤੇ ਪਾਈਪ ਵਰਗਾ ਦਸ ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਮ ਲੁਭਾਇਆ ਪੁੱਤਰ ਰਾਮ ਮੂਰਤੀ ਵਾਸੀ ਪਿੰਡ ਗੁਣਾਚੌਰ ਥਾਣਾ ਮੁਕੰਦਪੁਰ ਵਜੋਂ ਹੋਈ ਹੈ।
ਇਕ ਹੋਰ ਮਾਮਲੇ ਵਿਚ ਥਾਣਾ ਕਾਠਗੜ੍ਹ ਦੀ ਪੁਲਸ ਨੇ ਨਸ਼ਾ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਜਾਂਚ ਅਧਿਕਾਰੀ ਏ.ਐੱਸ.ਆਈ. ਰਾਮ ਸ਼ਾਹ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਭਜਨ ਲਾਲ ਪੁੱਤਰ ਹਰੀ ਰਾਮ ਵਾਸੀ ਪਿੰਡ ਮਹਿੰਦੀਪੁਰ ਥਾਣਾ ਕਾਠਗੜ੍ਹ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ ’ਚ ਗ੍ਰਿਫਤਾਰ ਕੀਤੇ ਕਥਿਤ ਦੋਸ਼ੀਆਂ ਖਿਲਾਫ ਸਬੰਧਤ ਥਾਣਿਆਂ ’ਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
