ਨਸ਼ਾ ਵੇਚਣ ਵਾਲੇ 2 ਸਕੇ ਭਰਾ ਕਾਬੂ, 230 ਨਸ਼ੇ ਵਾਲੀਆਂ ਗੋਲੀਆਂ ਸਣੇ 20 ਮੋਬਾਇਲ ਤੇ ਮੋਟਰਸਾਈਕਲ ਬਰਾਮਦ

03/24/2023 5:14:58 PM

ਜਲੰਧਰ/ਆਦਮਪੁਰ (ਮਹੇਸ਼, ਚਾਂਦ, ਦਿਲਬਾਗੀ)- ਥਾਣਾ ਆਦਮਪੁਰ ਦੀ ਪੁਲਸ ਨੇ ਨਸ਼ਾ ਵੇਚਣ ਵਾਲੇ 2 ਸਕੇ ਭਾਰਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 28 ਨਸ਼ੇ ਵਾਲੇ ਟੀਕੇ, 230 ਨਸ਼ੇ ਵਾਲੀਆਂ ਗੋਲੀਆਂ, ਵੱਖ-ਵੱਖ ਕੰਪਨੀਆਂ ਦੇ 20 ਮੋਬਾਇਲ ਤੇ 1 ਡਿਸਕਵਰ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀ. ਐੱਸ. ਪੀ. ਆਦਮਪੁਰ ਸਰਬਜੀਤ ਰਾਏ ਨੇ ਦੱਸਿਆ ਕਿ ਐੱਸ. ਐੱਚ. ਓ. ਆਦਮਪੁਰ ਸਿਕੰਦਰ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਆਦਮਪੁਰ ਦੇ ਹਨੂਮਾਨ ਮੰਦਿਰ ਵਾਲੀ ਗਲੀ ’ਚ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਉਨ੍ਹਾਂ ਹੱਥ ’ਚ ਫੜਿਆ ਲਿਫਾਫਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਐੱਸ. ਆਈ. ਉਮੇਸ਼ ਕੁਮਾਰ ਆਪਣੇ ਸਾਥੀਆਂ ਸਮੇਤ ਉਸ ਨੂੰ ਕਾਬੂ ਕਰਨ ’ਚ ਸਫਲ ਹੋ ਗਿਆ। ਇਨ੍ਹਾਂ ਦੀ ਪਛਾਣ ਰਜਿੰਦਰ ਸਿੰਘ ਦੋਵੇਂ ਪੁੱਤਰ ਮਨਿੰਦਰ ਸਿੰਘ ਤੇ ਜਗਤਜੀਤ ਸਿੰਘ ਵਾਸੀ ਆਦਮਪੁਰ ਜ਼ਿਲਾ ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਟਾਂਡਾ ਵਿਖੇ ਓਵਰਡੋਜ਼ ਨਾਲ ਵਿਅਕਤੀ ਦੀ ਮੌਤ

ਲਿਫ਼ਾਫ਼ਿਆਂ ਦੀ ਤਲਾਸ਼ੀ ਲੈਣ ’ਤੇ ਉਕਤ ਗੋਲੀਆਂ ਤੇ ਟੀਕੇ ਅਤੇ ਮੋਬਾਇਲ ਫ਼ੋਨ ਬਰਾਮਦ ਹੋਏ । ਪੁਲਸ ਵੱਲੋਂ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਮੋਟਰਸਾਈਕਲ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਥਾਣਾ ਆਦਮਪੁਰ ’ਚ ਐੱਫ. ਆਈ. ਆਰ. ਨੰ. 43 ਦਰਜ ਕੀਤੀ ਗਈ ਹੈ। ਦੋਸ਼ੀਆਂ ਨੂੰ ਭਲਕੇ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਵਿਦੇਸ਼ੀ ਖ਼ਾਤਿਆਂ ਤੋਂ ਹੋਈ ਕਰੋੜਾਂ ਦੀ ਫੰਡਿੰਗ, ਪਤਨੀ ਬਾਰੇ ਸਾਹਮਣੇ ਆਈ ਹੈਰਾਨ ਕਰਦੀ ਗੱਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News