ਦੋ ਨਸ਼ਾ ਤਸਕਰ ਪੁਲਸ ਵੱਲੋਂ ਗ੍ਰਿਫ਼ਤਾਰ
Saturday, Jan 25, 2025 - 12:23 PM (IST)
ਜਲੰਧਰ (ਕੁੰਦਨ, ਪੰਕਜ)- ਥਾਣਾ ਬਸਤੀ ਬਾਵਾ ਖੇਲ੍ਹ ਦੀ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਤੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਬਸਤੀ ਬਾਵਾ ਖੇਲ੍ਹ ਦੇ ਇੰਚਾਰਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਰਾਜਿੰਦਰ ਕੁਮਾਰ ਸੋਹਲ ਰੋਡ ਲੈਦਰ ਕੰਪਲੈਕਸ, ਜਲੰਧਰ ਵਿਖੇ ਮੌਜੂਦ ਸਨ। ਇਸੇ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਜਦੋਂ ਦੋ ਨੌਜਵਾਨਾਂ ਨੂੰ ਰੋਕਿਆ ਤਾਂ ਉਨ੍ਹਾਂ ਕੋਲੋਂ ਇਕ ਲਿਫ਼ਾਫ਼ਾ ਬਰਾਮਦ ਕੀਤਾ ਗਿਆ, ਜਿਸ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਦੋਸ਼ੀਆਂ ਦੀ ਪਛਾਣ ਵਰਿੰਦਰ ਕੁਮਾਰ ਜਲੰਧਰ ਅਤੇ ਪ੍ਰਭਜੋਤ ਸਿੰਘ ਜਲੰਧਰ ਦੇ ਰੂਪ ਵਿਚ ਹੋਈ ਹੈ। ਥਾਣਾ ਇੰਚਾਰਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਵਿਖੇ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e